ਸਿਮਰਜੀਤ ਸਿੰਘ ਬੈਂਸ ਨੂੰ ਮਿਲੀ ਵੱਡੀ ਰਾਹਤ, ਜਲਦੀ ਮਿਲੇਗੀ ਜ਼ਮਾਨਤ, ਜਾਣੋ ਕਦੋਂ ਆਉਣਗੇ ਜੇਲ੍ਹ ਤੋਂ ਬਾਹਰ!

(

 

(ਰੋਜ਼ਾਨਾਂ ਰਿਪੋਰਟਰ ਬਿਊਰੋ)ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਭਲਕੇ ਦੁਪਹਿਰ 12 ਵਜੇ ਬਰਨਾਲਾ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਉਣਗੇ। ਬਰਨਾਲਾ ਜੇਲ੍ਹ ਵਿੱਚ ਵੱਡੀ ਗਿਣਤੀ ਵਿੱਚ ਸਮਰਥਕਾਂ ਦੇ ਪੁੱਜਣ ਦੀ ਸੰਭਾਵਨਾ ਹੈ। ਬੈਂਸ ਨੂੰ ਜਬਰ-ਜਨਾਹ ਦੇ ਕੇਸ ਸਮੇਤ 16 ਹੋਰ ਮਾਮਲਿਆਂ ਵਿੱਚ ਜ਼ਮਾਨਤ ਮਿਲ ਚੁੱਕੀ ਹੈ।ਬੈਂਸ ਨੇ ਇਸ ਤੋਂ ਪਹਿਲਾਂ ਸੈਸ਼ਨ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿੱਥੇ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਬੈਂਸ ਨੂੰ ਇੱਥੋਂ ਰਾਹਤ ਮਿਲੀ ਹੈ। ਲੁਧਿਆਣਾ ਜੇਲ੍ਹ ਵਿੱਚ ਬੈਂਸ ਨੂੰ ਖ਼ਤਰਾ ਹੋਣ ਕਾਰਨ ਉਨ੍ਹਾਂ ਨੂੰ ਬਰਨਾਲਾ ਜੇਲ੍ਹ ਭੇਜ ਦਿੱਤਾ ਗਿਆ ਸੀ।

Leave a Reply

Your email address will not be published. Required fields are marked *