10 ਜੂਨ ਨੂੰ ਬੇਗਮਪੁਰਾ ਟਾਇਗਰ ਫੋਰਸ ਦਾ ਨਾਮ ਲੈਕੇ ਧਰਨਾ ਮੁਜ਼ਾਹਰਾ ਕਰਨ ਵਾਲੇ ਸ਼ਰਾਰਤੀ ਅਨਸਰਾ ਤੇ ਪ੍ਰਸ਼ਾਸਨ ਕਾਨੂੰਨੀ ਕਾਰਵਾਈ ਕਰੇ : ਬੀਰਪਾਲ,ਨੇਕੂ,ਹੈਪੀ

 

10 ਜੂਨ ਨੂੰ ਬੇਗਮਪੁਰਾ ਟਾਇਗਰ ਫੋਰਸ ਦਾ ਨਾਮ ਲੈਕੇ ਧਰਨਾ ਮੁਜ਼ਾਹਰਾ ਕਰਨ ਵਾਲੇ ਸ਼ਰਾਰਤੀ ਅਨਸਰਾ ਤੇ ਪ੍ਰਸ਼ਾਸਨ ਕਾਨੂੰਨੀ ਕਾਰਵਾਈ ਕਰੇ : ਬੀਰਪਾਲ,ਨੇਕੂ,ਹੈਪੀ

ਸੰਵਿਧਾਨ ਦੀ ਬਦੌਲਤ ਹੀ ਅਸੀਂ ਭਾਰਤ ਵਿੱਚ ਆਜ਼ਾਦੀ ਦਾ ਆਨੰਦ ਮਾਣ ਰਹੇ ਹਾ : ਬੇਗਮਪੁਰਾ ਟਾਇਗਰ ਫੋਰਸ

ਹੁਸ਼ਿਆਰਪੁਰ 7 ਜੂਨ ( ਤਰਸੇਮ ਦੀਵਾਨਾ ) ਬੇਗਮਪੁਰਾ ਟਾਇਗਰ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਮੀਟਿੰਗ ਫੋਰਸ ਦੇ ਸੂਬਾ ਪ੍ਰਧਾਨ ਬੀਰਪਾਲ ਠਰੋਲੀ ਪ੍ਰਧਾਨਗੀ ਹੇਠ ਫੋਰਸ ਦੇ ਮੁੱਖ ਦਫਤਰ ਭਗਤ ਨਗਰ ਨੇੜੇ ਮਾਡਲ ਵਿਖੇ ਹੋਈ। ਮੀਟਿੰਗ ਵਿੱਚ ਫੋਰਸ ਦੇ ਦੋਆਬਾ ਪ੍ਰਧਾਨ ਨੇਕੂ ਅਜਨੋਹਾ ਅਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆ ਆਗੂਆ ਨੇ ਕਿਹਾ ਕਿ

ਜੇਕਰ ਅਸੀਂ ਭਾਰਤ ਵਿੱਚ ਆਜ਼ਾਦੀ ਦਾ ਆਨੰਦ ਮਾਣ ਰਹੇ ਹਾ ਤਾਂ ਉਹ ਸੰਵਿਧਾਨ ਦੀ ਬਦੌਲਤ ਹੈ ਇਹ ਸਾਨੂੰ ਸਭ ਨੂੰ ਦੇਣ ਬਾਬਾ ਸਾਹਿਬ ਜੀ ਦੀ ਹੈ ਉਹਨਾਂ ਕਿਹਾ ਕਿ ਪਰ ਬੜੇ ਦੁੱਖ ਦੀ ਗੱਲ ਹੈ ਕਿ ਜਿਨਾਂ ਲੋਕਾਂ ਨੇ ਬਾਬਾ ਸਾਹਿਬ ਦੀ ਰਿਜਰਵੇਸ਼ਨ ਦਾ ਸਹਾਰਾ ਲੈ ਕੇ ਆਪਣੇ ਆਪ ਨੂੰ ਅੱਗੇ ਵਧਾਇਆ ਹੈ ਵੱਡੇ ਵੱਡੇ ਅਹੁਦਿਆਂ ਤੇ ਬੈਠੇ ਹਨ ਵੱਡੇ ਵੱਡੇ ਅਫਸਰ ਬਣੇ ਹਨ ਉਹ ਹੁਣ ਜੈ ਭੀਮ ਬੋਲਣ ਤੋ ਵੀ ਝਿਜਕਦੇ ਹਨ ਜੋ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਉਹਨਾ ਕਿਹਾ ਕਿ ਹੁਣ ਬਾਬਾ ਸਾਹਿਬ ਜੀ ਨੂੰ ਮੁੱਖ ਰੱਖਦੇ ਹੋਏ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਊਚ ਨੀਚ ਨੂੰ ਛੱਡ ਕੇ ਰਲਕੇ ਬੈਠਣਾ ਚਾਹੀਦਾ ਹੈ ਅਤੇ ਬਾਬਾ ਸਾਹਿਬ ਜੀ ਵਲੋ ਦਿੱਤੇ ਸੰਵਿਧਾਨ ਅਨੁਸਾਰ ਆਪਣੇ ਹੱਕਾਂ ਦੀ ਰਾਖੀ ਕਰਨੀ ਚਾਹੀਦਾ ਹੈ ਅਤੇ ਸੰਵਿਧਾਨ ਵਿੱਚ ਦਿੱਤੇ ਹੋਏ ਫਰਜ਼ਾਂ ਨੂੰ ਵੀ ਪਛਾਣਣਾ ਚਾਹੀਦਾ ਹੈ ਅਤੇ ਆਪਸ ਵਿੱਚ ਵੈਰ ਵਿਰੋਧ ਛੱਡ ਕੇ ਭਾਰਤ ਨੂੰ ਅੱਗੇ ਲਿਜਾਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਉਹਨਾਂ ਕਿਹਾ ਕਿ ਬਾਬਾ ਸਾਹਿਬ ਜੀ ਵੱਲੋਂ ਦਿਖਾਏ ਗਏ ਰਸਤੇ ਤੇ ਸਾਨੂੰ ਸਭ ਨੂੰ ਰਲ ਮਿਲ ਕੇ ਚੱਲਣਾ ਚਾਹੀਦਾ ਹੈ ਅਤੇ ਉਹਨਾਂ ਵੱਲੋਂ ਦਿੱਤੇ ਸੰਦੇਸ਼ ਪੜੋ ਜੁੜੋ ਸੰਘਰਸ਼ ਕਰੋ ਤੇ ਪਹਿਰਾ ਦੇਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਇੱਕ ਗੱਲ ਜਰੂਰ ਧਿਆਨ ਵਿੱਚ ਰੱਖਿਓ ਕਿ ਜੇਕਰ ਸੰਵਿਧਾਨ ਸੁਰੱਖਿਤ ਹੈ ਤਾਂ ਸਾਡੀ ਜ਼ਿੰਦਗੀ ਸੁਰੱਖਿਤ ਹੈ ਇਸ ਲਈ ਸਾਨੂੰ ਮਿਲ ਕੇ ਸੰਵਿਧਾਨ ਨੂੰ ਬਚਾਉਣ ਲਈ

ਹਰਵੇਲੇ ਤੱਤਪਰ ਰਹਿਣਾ ਚਾਹੀਦਾ ਹੈ ਤਾਂ ਜੋ ਸਾਡਾ ਲੋਕਤੰਤਰ ਜਿੰਦਾ ਰਹਿ ਸਕੇ ਉਹਨਾ ਅੰਤ ਵਿੱਚ ਕਿਹਾ ਕਿ ਬੇਗਮਪੁਰਾ ਟਾਇਗਰ ਫੋਰਸ ਇੱਕ ਰਜਿ. ਜਥੇਬੰਦੀ ਹੈ ਅਤੇ ਫੋਰਸ ਵਿੱਚੋ ਕੁਝ ਕੱਢੇ ਹੋਏ ਸ਼ਰਾਰਤੀ ਅਨਸਰ ਅਜੇ ਵੀ ਸ਼ਾਸਨ ਅਤੇ ਪ੍ਰਸ਼ਾਸਨ ਨੂੰ ਬੇਗਮਪੁਰਾ ਟਾਇਗਰ ਫੋਰਸ ਦਾ ਗੈਰ ਸਵਿਧਾਨਿਕ ਤੌਰ ਤੇ ਨਾਮ ਲੈਕੇ ਧਮਕਾ ਰਹੇ ਹਨ ਉਹਨਾ ਕਿਹਾ ਕਿ ਅਸੀ ਪ੍ਰਸ਼ਾਸਨ ਨੂੰ ਅਪੀਲ ਕਰਦੇ ਹਾ ਕਿ ਫੋਰਸ ਵਿੱਚੋ ਕੱਢੇ ਗਏ ਇਹੋ ਜਿਹੇ ਸ਼ਰਾਰਤੀ ਅਨਸਰਾ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾ ਕਿ ਇਹੋ ਜਿਹੇ ਸ਼ਰਾਰਤੀ ਅਨਸਰ ਅੱਗੇ ਤੋ ਇਹੋ ਜਿਹੀਆ ਕੋਝੀਆ ਹਰਕਤਾ ਕਰਨ ਤੋ ਬਾਜ ਆਉਣ ਜਿਕਰਯੋਗ ਹੈ ਕਿ ਫੋਰਸ ਵਿੱਚੋ ਕੱਢੇ ਗਏ ਇਹ ਸ਼ਰਾਰਤੀ ਲੋਕਾ ਤੇ ਅਸੀ ਮਾਨਯੋਗ ਅਦਾਲਤ ਵਿੱਚ ਕੇਸ ਵੀ ਕੀਤੇ ਹੋਏ ਹਨ । ਉਹਨਾ ਕਿਹਾ ਕਿ ਪਤਾ ਲੱਗਾ ਹੈ ਫੋਰਸ ਵਿੱਚੋ ਕੱਢੇ ਸ਼ਰਾਰਤੀ ਅਨਸਰਾ ਵਲੋ 10 ਜੂਨ ਨੂੰ ਫੋਰਸ ਵਿੱਚੋ ਕੱਢੇ ਹੋਏ ਸ਼ਰਾਰਤੀ ਅਨਸਰ ਬੇਗਮਪੁਰਾ ਟਾਇਗਰ ਫੋਰਸ ਦਾ ਨਾਮ ਲੈਕੇ ਧਰਨਾ ਮੁਜਾਹਰਾ ਲਗਾ ਰਹੇ ਹਨ ਜਦਕਿ ਇਹਨਾ ਬੰਦਿਆ ਨਾਲ ਬੇਗਮਪੁਰਾ ਟਾਇਗਰ ਫੋਰਸ ਦਾ ਕੋਈ ਦੂਰ ਦਾ ਨਾਤਾ ਵੀ ਨਹੀ ਹੈ ਉਹਨਾ ਸ਼ਾਸਨਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਕਤ ਵਿਅਕਤੀਆ ਤੇ ਕਾਰਵਾਈ ਕੀਤੀ ਜਾਵੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਡੀਆ ਇੰਚਾਰਜ ਚੰਦਰ ਪਾਲ ਹੈਪੀ ਸਤੀਸ਼ ਕੁਮਾਰ ਸ਼ੇਰਗੜ ,ਅਮਨਦੀਪ,ਮੁਨੀਸ਼,ਚਰਨਜੀਤ ਡਾਡਾ, ਕਮਲਜੀਤ, ਰਾਮ ਜੀ, ਦਵਿੰਦਰ ਕੁਮਾਰ, ਪੰਮਾ ਡਾਡਾ, ਗੋਗਾ ਮਾਂਝੀ , ਪਵਨ ਕੁਮਾਰ ਬੱਧਣ,ਅਮਨਦੀਪ ਸਿੰਘ, ਚਰਨਜੀਤ ਸਿੰਘ,ਭੁਪਿੰਦਰ ਕੁਮਾਰ ਬੱਧਣ ਕਮਲਜੀਤ ਸਿੰਘ, ਬਿਸ਼ਨਪਾਲ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, ਵਿਸ਼ਾਲ ਸਿੰਘ, ਸਨੀ ਸੀਣਾ,ਭਿੰਦਾ ਸੀਣਾ, ਹੈਪੀ ਫਤਹਿਗਡ਼੍ਹ,ਦਵਿੰਦਰ ਕੁਮਾਰ, ਰਾਕੇਸ ਕੁਮਾਰ ਭੱਟੀ ਵਿਜੇ ਕੁਮਾਰ ਜੱਲੋਵਾਲ ਖਨੂਰ , ਰਵਿ ਸੁੰਦਰ ਨਗਰ ਸਮੇਤ ਸੰਗਠਨ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *