ਮਿੰਨੀ ਸਕੱਤਰੇਤ ਦੇ ਬਾਹਰ ਲੱਗੇ ਧਰਨੇ ਨਾਲ ਬੇਗਮਪੁਰਾ ਟਾਇਗਰ ਫੋਰਸ ਦਾ ਕੋਈ ਲੈਣਾ ਦੇਣਾ ਨਹੀ ਹੈ : ਬੀਰਪਾਲ,ਨੇਕੂ,ਹੈਪੀ

ਲੋਕ ਸਭਾ ਅੰਦਰ ਹੁਣ ਐਮ ਪੀ ਚੰਦਰਸ਼ੇਖਰ ਆਜ਼ਾਦ ਗਰੀਬ ਲੋਕਾਂ ਦੀ ਆਵਾਜ਼ ਬਣ ਕੇ ਗਰਜਣਗੇ : ਬੇਗਮਪੁਰਾ ਟਾਇਗਰ ਫੋਰਸ
ਹੁਸ਼ਿਆਰਪੁਰ 11 ਜੂਨ ( ਤਰਸੇਮ ਦੀਵਾਨਾ ) ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਜਰੂਰੀ ਮੀਟਿੰਗ ਫੋਰਸ ਦੇ ਸਬ ਦਫਤਰ ਪੁਰਾਣੀ ਬਸੀ ਨੇੜੇ ਸੂਦ ਫਾਰਮ ਵਿਸ਼ਵਕਰਮਾ ਵੈਲਡਿੰਗ ਵਰਕਸ ਵਿਖੇ ਫੋਰਸ ਦੇ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ ਦੀ ਪ੍ਰਧਾਨੀ ਹੇਠ ਹੋਈ ਮੀਟਿੰਗ ਵਿੱਚ ਫੋਰਸ ਦੇ ਦੋਆਬਾ ਪ੍ਰਧਾਨ ਨੇਕੂ ਅਜਨੋਹਾ ਤੇ ਹੈਪੀ ਫਤਿਹਗੜ੍ਹ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆ ਆਗੂਆ ਨੇ ਕਿਹਾ ਕਿ ਐਡਵੋਕੇਟ ਚੰਦਰ ਸ਼ੇਖਰ ਆਜ਼ਾਦ ਦੇ ਲੋਕ ਸਭਾ ਮੈਂਬਰ ਚੁਣੇ ਜਾਣ ਤੇ ਸਮੁੱਚੇ ਦੇਸ਼ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉਹਨਾ ਕਿਹਾ ਕਿ ਭੀਮ ਆਰਮੀ ਦੇ ਸੁਪਰੀਮੋ ਐਡਵੋਕੇਟ ਚੰਦਰਸ਼ੇਖਰ ਆਜ਼ਾਦ ਨੇ ਉੱਤਰ ਪ੍ਰਦੇਸ਼ ਦੇ ਨਗੀਨਾ ਲੋਕ ਸਭਾ ਹਲਕੇ ਤੋਂ ਆਪਣੇ ਨੇੜੇ ਦੇ ਵਿਰੋਧੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੂੰ 75000 ਤੋ ਵੀ ਵੱਧ ਵੋਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ ਉਹਨਾਂ ਕਿਹਾ ਕਿ ਅੰਬੇਡਕਰ ਵਾਦੀ ਆਗੂ ਚੰਦਰਸ਼ੇਖਰ ਆਜ਼ਾਦ ਨੇ ਇਸ ਦੇਸ਼ ਦੇ ਐਸਸੀ ਅਤੇ ਬੀਸੀ ਵਰਗ ਦੇ ਲੋਕਾਂ ਦੇ ਹੱਕਾਂ ਤੇ ਸਰਗਰਮੀ ਨਾਲ ਪਹਿਰਾ ਦਿੱਤਾ ਹੈ ਤੇ ਦੇਵੇਗਾ । ਉਹਨਾ ਕਿਹਾ ਕਿ ਜਿਹੜੇ ਸੂਬੇ ਅੰਦਰ ਗਰੀਬਾਂ ਦਲਿਤਾਂ ਅਤੇ ਆਦਿਵਾਸੀਆਂ ਦੇ ਜਗੀਰਦਾਰ ਸੋਚ ਅਤੇ ਫਿਰਕਾਪ੍ਰਸਤ ਤਾਕਤਾਂ ਵੱਲੋਂ ਜਬਰ ਜੁਲਮ ਕੀਤਾ ਗਿਆ ਹੋਵੇ ਚੰਦਰਸ਼ੇਖਰ ਅਜਾਦ ਨੇ ਉੱਥੇ ਪਹੁਚਕੇ ਸੰਘਰਸ਼ ਦੀ ਅਗਵਾਈ ਕੀਤੀ ਉਹਨਾਂ ਕਿਹਾ ਕਿ ਚੰਦਰਸ਼ੇਖਰ ਆਜ਼ਾਦ ਅਨੇਕਾਂ ਵਾਰ ਜੇਲ ਜਾ ਚੁੱਕੇ ਹਨ ਜਿਸ ਦਾ ਨਤੀਜਾ ਹੀ ਹੈ ਕਿ ਚੰਦਰ ਸ਼ੇਖਰ ਅਜ਼ਾਦ ਨੇ ਪਹਿਲੀ ਵਾਰ ਚੋਣ ਲੜੀ ਤੇ ਸ਼ਾਨਦਾਰ ਜਿੱਤ ਹਾਸਲ ਕੀਤੀ ਉਹ ਵੀ ਭਾਜਪਾ ਦੇ ਯੋਗੀ ਰਾਜ ਅੰਦਰ ਉਹਨਾਂ ਚੰਦਰਸ਼ੇਖਰ ਅਆਦ ਦੀ ਸ਼ਾਨਦਾਰ ਜਿੱਤ ਤੇ ਖੁਸ਼ੀ ਜਾਹਿਰ ਕਰਦਿਆਂ ਆਖਿਆ ਕਿ ਭਾਵੇਂ ਲੋਕ ਸਭਾ ਅੰਦਰ ਪਹਿਲਾਂ ਹੀ 100 ਤੋਂ ਵੱਧ ਐਸੀ ਅਤੇ ਬੀਸੀ ਵਰਗ ਦੇ ਮੈਂਬਰ ਹਨ। ਪਰ ਕਿਸੇ ਮੈਂਬਰ ਨੇ ਗਰੀਬ ਅਤੇ ਐਸਸੀ ਬੀਸੀ ਦੇ ਲੋਕਾਂ ਦੇ ਹੱਕਾਂ ਤੇ ਸ਼ਖਤੀ ਨਾਲ ਪਹਿਰਾ ਨਹੀਂ ਦਿੱਤਾ ਉਹਨਾਂ ਕਿਹਾ ਕਿ ਹੁਣ ਲੋਕ ਸਭਾ ਅੰਦਰ ਚੰਦਰਸ਼ੇਖਰ ਆਜ਼ਾਦ ਗਰੀਬ ਲੋਕਾਂ ਦੀ ਆਵਾਜ਼ ਬਣ ਕੇ ਗਰਜਣਗੇ ਉਹਨਾਂ ਅੰਤ ਵਿੱਚ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਏਕ ਰਜਿ. ਜਥੇਬੰਦੀ ਹੈ ਅਤੇ ਬੇਗਮਪੁਰਾ ਟਾਈਗਰ ਫੋਰਸ ਵਿੱਚੋਂ ਕੁਝ ਕੱਢੇ ਹੋਏ ਲੋਕ ਅਜੇ ਵੀ ਬੇਗਮਪੁਰਾ ਟਾਈਗਰ ਫੋਰਸ ਦਾ ਨਾਮ ਅਣਅਧਿਕਾਰਤ ਤੌਰ ਤੇ ਲੈ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਉਹਨਾਂ ਕਿਹਾ ਕਿ ਮਿਨੀ ਸੈਕਟੀਏਟ ਦੇ ਬਾਹਰ ਜੋ ਬੇਗਮਪੁਰਾ ਟਾਈਗਰ ਫੋਰਸ ਦੇ ਨਾਮ ਹੇਠ ਧਰਨਾ ਲਗਾਇਆ ਹੋਇਆ ਹੈ ਦੱਸ ਦਈਏ ਕਿ ਬੇਗਮਪੁਰਾ ਟਾਈਗਰ ਫੋਰਸ ਦਾ ਉਸ ਧਰਨੇ ਨਾਲ ਦੂਰ ਦਾ ਵੀ ਸੰਬੰਧ ਨਹੀਂ ਹੈ ਉਹਨਾਂ ਉਨਾਂ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਲੋਕ ਗੈਰ ਸੰਵਿਧਾਨਿਕ ਤੌਰ ਤੇ ਬੇਗਮਪੁਰਾ ਟਾਈਗਰ ਫੋਰਸ ਦਾ ਨਾਂ ਲੈ ਕੇ ਸ਼ਾਸਨ ਪ੍ਰਸ਼ਾਸਨ ਨੂੰ ਧਮਕਾਉਂਦੇ ਹਨ ਅਤੇ ਸ਼ਾਸਨ ਪ੍ਰਸ਼ਾਸਨ ਨੂੰ ਪ੍ਰੇਸ਼ਾਨ ਕਰਦੇ ਉਹਨਾਂ ਲੋਕਾ ਤੇ ਪ੍ਰਸ਼ਾਸਨ ਤੁਰੰਤ ਕਾਰਵਾਈ ਕਰੇ
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਡੀਆ ਇੰਚਾਰਜ ਚੰਦਰ ਪਾਲ ਹੈਪੀ ਸਤੀਸ਼ ਕੁਮਾਰ ਸ਼ੇਰਗੜ ,ਅਮਨਦੀਪ,ਮੁਨੀਸ਼,ਚਰਨਜੀਤ ਡਾਡਾ, ਕਮਲਜੀਤ, ਰਾਮ ਜੀ, ਦਵਿੰਦਰ ਕੁਮਾਰ, ਪੰਮਾ ਡਾਡਾ, ਗੋਗਾ ਮਾਂਝੀ , ਪਵਨ ਕੁਮਾਰ ਬੱਧਣ,ਅਮਨਦੀਪ ਸਿੰਘ, ਚਰਨਜੀਤ ਸਿੰਘ,ਭੁਪਿੰਦਰ ਕੁਮਾਰ ਬੱਧਣ ਕਮਲਜੀਤ ਸਿੰਘ, ਬਿਸ਼ਨਪਾਲ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, ਵਿਸ਼ਾਲ ਸਿੰਘ, ਸਨੀ ਸੀਣਾ,ਭਿੰਦਾ ਸੀਣਾ, ਹੈਪੀ, ਫਤਹਿਗਡ਼੍ਹ,ਦਵਿੰਦਰ ਕੁਮਾਰ, ਰਾਕੇਸ ਕੁਮਾਰ ਭੱਟੀ ਵਿਜੇ ਕੁਮਾਰ ਜੱਲੋਵਾਲ ਖਨੂਰ , ਰਵਿ ਸੁੰਦਰ ਨਗਰ ਸਮੇਤ ਸੰਗਠਨ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।
