ਅੱਜ ਦੇ ਯੁੱਗ ਵਿੱਚ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ : ਹਰਸ਼,ਪਵਨ

ਹੁਸ਼ਿਆਰਪੁਰ 13 ਜੁਲਾਈ (ਤਰਸੇਮ ਦੀਵਾਨਾ) ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਹੁਸ਼ਿਆਰਪੁਰ ਸ਼ਹਿਰੀ ਇਕਾਈ ਵਲੋਂ ਰਾਸ਼ਟਰੀ ਵਿਦਿਆਰਥੀ ਦਿਵਸ ਅਤੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ 76ਵੇਂ ਸਥਾਪਨਾ ਦਿਵਸ ਮੌਕੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਏ.ਬੀ.ਵੀ.ਪੀ ਦੇ ਸੀਨੀਅਰ ਕਾਰਕੁਨ ਐਡਵੋਕੇਟ ਹਰਸ਼ ਠਾਕੁਰ ਅਤੇ ਪਵਨ ਕੁਮਾਰ ਬੱਧਣ ਨੇ ਵਿਸ਼ੇਸ਼ ਤੌਰ ਸ਼ਿਰਕਤ ‘ਕੀਤੀ । ਪ੍ਰੋਗਰਾਮ ਦੇ ਮੁੱਖ ਮਹਿਮਾਨ ਐਡਵੋਕੇਟ ਸ਼੍ਰੀ ਹਰਸ਼ ਠਾਕੁਰ ਨੇ ਪ੍ਰੋਗਰਾਮ ਵਿੱਚ ਹਾਜ਼ਰ ਵਿਦਿਆਰਥੀਆਂ ਨੂੰ ਰਾਸ਼ਟਰੀ ਵਿਦਿਆਰਥੀ ਦਿਵਸ ਦੀ ਮਹੱਤਤਾ ਬਾਰੇ ਦੱਸਿਆ।
ਉਨ੍ਹਾਂ ਦੱਸਿਆ ਕਿ ਕਿਵੇਂ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਪਿਛਲੇ 76 ਸਾਲਾਂ ਤੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਮਦਦ ਕਰ ਰਹੀ ਹੈ, ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਫਾਰਮਾ ਵਿਜ਼ਨ ਪੰਜਾਬ ਦੀ ਸਟੇਟ ਕੋਆਰਡੀਨੇਟਰ ਸ਼੍ਰੀਮਤੀ ਸ਼੍ਰੇਆ ਵਸ਼ਿਸ਼ਟ ਵੱਲੋਂ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਪੰਜਾਬ ਬਾਰੇ ਸਹੁੰ ਚੁਕਾਈ ਗਈ। ਇਸ ਪ੍ਰੋਗਰਾਮ ਵਿੱਚ ਏ.ਬੀ.ਵੀ.ਪੀ.ਹੁਸ਼ਿਆਰਪੁਰ ਜਿਲ੍ਹਾ ਕੋ-ਆਰਗੇਨਾਈਜ਼ਰ ਅੰਕਿਤ ਕੁੰਦਰਾ ਜੀ ਅਤੇ ਹੁਸ਼ਿਆਰਪੁਰ ਸ਼ਹਿਰ ਦੇ ਵਰਕਰ ਹਾਜ਼ਰ ਸਨ।
ਫੋਟੋ :ਅਜਮੇਰ ਦੀਵਾਨਾ
