ਪੰਜਾਬ ‘ਚ ਭਾਰੀ ਮੀਂਹ, ਜਲੰਧਰ ‘ਚ ਹਾਲਾਤ ਬਣੇ ਭਿਆਨਕ
ਹਰ ਜਗ੍ਹਾ ਤੇ ਪਾਣੀ ਭਰਨ ਨਾਲ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਭਾਰੀ ਦਿੱਕਤਾਂ ਦਾ ਸਾਹਮਣਾ ਜਗ੍ਹਾ ਜਗ੍ਹਾ ਤੇ ਟਰੈਫਿਕ ਜਾਮ

ਜਲੰਧਰ : (ਅਰਸ਼ਦੀਪ)ਜਲੰਧਰ ਵਿੱਚ ਪਏ ਭਾਰੀ ਮੀਹ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।ਜਲੰਧਰ ਵਿਚ ਮੰਗਲਵਾਰ ਦੁਪਹਿਰ ਬਾਅਦ ਹੋਈ ਭਾਰੀ ਬਾਰਿਸ਼ ਕਾਰਣ ਪੂਰਾ ਸ਼ਹਿਰ ਜਲਮਗਨ ਹੋ ਗਿਆ। ਜਿਸ ਦੇ ਚੱਲਦੇ ਸ਼ਹਿਰ ਦੀ ਜ਼ਿਆਦਾਤਰ ਸੜਕਾਂ ਪਾਣੀ ਵਿਚ ਡੁੱਬ ਗਈਆਂ। ਇਸ ਦੌਰਾਨ ਦੁਕਾਨਾਂ ਅਤੇ ਆਉਣ ਜਾਣ ਵਾਲਿਆਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਆਲਮ ਇਹ ਹੋ ਗਿਆ ਕਿ ਸੜਕਾਂ ‘ਤੇ ਡੇਢ ਫੁੱਟ ਤੋਂ ਵੱਧ ਪਾਣੀ ਭਰਨ ਕਾਰਣ ਦੁਕਾਨਾਂ ਨੂੰ ਆਪਣੀਆਂ ਦੁਕਾਨਾਂ ਤਕ ਬੰਦ ਕਰਨੀਆਂ ਪਈਆਂ। ਜਦਕਿ ਦੋ ਪਹੀਆ ਵਾਹਨ ਪਾਣੀ ਵਿਚ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਸਕੂਲਾਂ ਵਿਚ ਛੁੱਟੀ ਦਾ ਸਮਾਂ ਹੋਣ ਕਾਰਣ ਬੱਚਿਆਂ ਨੂੰ ਵੀ ਭਾਰੀ ਪ੍ਰੇਸ਼ਾਨੀ ਪੇਸ਼ ਆਈ ਜਦਕਿ ਬੱਚਿਆਂ ਨੂੰ ਘਰ ਛੱਡਣ ਆ ਰਹੀਆਂ ਬੱਸਾਂ ਵੀ ਕਈ ਥਾਈਂ ਪਾਣੀ ਵਿਚ ਖੜ੍ਹ ਗਈਆਂ ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ਅਨੁਸਾਰ ਪੰਜਾਬ ਸਮੇਤ ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਬਿਹਾਰ, ਗੁਜਰਾਤ, ਮਹਾਰਾਸ਼ਟਰ, ਤੇਲੰਗਾਨਾ, ਮੱਧ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ, ਕਰਨਾਟਕ, ਕੇਰਲ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਸਿੱਕਮ, ਪੱਛਮੀ ਬੰਗਾਲ, ਛੱਤੀਸਗੜ੍ਹ, ਉੜੀਸਾ, ਗੋਆ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਹਰਿਆਣਾ, ਜੰਮੂ-ਕਸ਼ਮੀਰ, ਝਾਰਖੰਡ ਅਤੇ ਹੋਰ ਖੇਤਰਾਂ ਵਿਚ ਭਾਰੀ ਮੀਂਹ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਅਗਲੇ ਤਿੰਨ ਦਿਨਾਂ ‘ਚ ਦਿੱਲੀ, ਹਿਮਾਚਲ ਪ੍ਰਦੇਸ਼, ਤੇਲੰਗਾਨਾ ਅਤੇ ਝਾਰਖੰਡ ‘ਚ ਹੋਰ ਬਾਰਿਸ਼ ਹੋਣ ਦੀ ਸੰਭਾਵਨਾ ਹੈ।
।
