ਸ਼੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਲਾਪ ਦਿਵਸ ਨੂੰ ਸਮਰਪਿਤ ਕੀਤਾ ਜਾ ਰਿਹਾ ਵੱਡਾ ਸੰਮੇਲਨ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਲਾਪ ਦਿਵਸ ਨੂੰ ਸਮਰਪਿਤ ਕੀਤਾ ਜਾ ਰਿਹਾ ਵੱਡਾ ਸੰਮੇਲਨ

 

ਨਸ਼ਾ ਮੁਕਤ ਜਵਾਨੀ ਲਹਿਰ ਦੀ ਸ਼ੁਰੂਆਤ ,ਬੀਤ ਇਲਾਕੇ ਦੀਆਂ ਪੰਚਾਇਤਾਂ ਦਾ ਸਨਮਾਨ

ਹੁਸ਼ਿਆਰਪੁਰ 4 ਨਵੰਬਰ (ਸੁਨੀਲ ਕੁਮਾਰ) ਸਤਿਕਾਰਯੋਗ ਸਾਧ ਸੰਗਤ ਜੀ ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਧੰਨ ਧੰਨ ਸਤਿਗੁਰੂ ਨਾਨਕ ਦੇਵ ਜੀ ਦੇ ਇਤਿਹਾਸਿਕ ਮਿਲਾਪ ਦਿਵਸ ਦੇ ਪਵਿੱਤਰ ਮੌਕੇ ਸ੍ਰੀ ਗੁਰੂ ਰਵਿਦਾਸ ਇਤਿਹਾਸਿਕ ਧਰਮ ਸਥਾਨ ਸ੍ਰੀ ਚਰਨ ਸ਼ੋ ਗੰਗਾ (ਅੰਮ੍ਰਿਤ ਕੁੰਡ) ਸੱਚਖੰਡ ਸ੍ਰੀ ਖੁਰਾਲਗੜ ਸਾਹਿਬ ਸਾਹਿਬ ਵਿਖੇ 10 ਨਵੰਬਰ 2024 ਐਤਵਾਰ ਨੂੰ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਪਵਿੱਤਰ ਮੌਕੇ ਸਤਿਗੁਰਾਂ ਦੀ ਵਿਚਾਰਧਾਰਾ ਤੇ ਚਲਦੇ ਹੋਏ ਨਸ਼ਾ ਮੁਕਤ ਜਵਾਨੀ ਲਹਿਰ ਦੀ ਸ਼ੁਰੂਆਤ ਅਤੇ ਬੀਤ ਇਲਾਕੇ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਸਤਿਕਾਰ ਯੋਗ ਸਾਧ ਸੰਗਤ ਜੀ ਆਪ ਸਭ ਜੀ ਨੂੰ ਸੰਤ ਸੁਰਿੰਦਰ ਦਾਸ ਜੀ (ਪ੍ਰਧਾਨ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ੍ਹ ਸਾਹਿਬ) ਵੱਲੋਂ ਨਿਮਰਤਾ ਸਹਿਤ ਇਸ ਸਮਾਗਮ ਵਿੱਚ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਇਸ ਲਈ ਸਾਧ ਸੰਗਤ ਜੀ ਸਮੇਂ ਸਿਰ ਪਹੁੰਚ ਕੇ ਗੁਰੂ ਘਰ ਦੀ ਖੁਸ਼ੀਆਂ ਪ੍ਰਾਪਤ ਕਰੋ ਜੀ

Leave a Reply

Your email address will not be published. Required fields are marked *