ਆਮ ਆਦਮੀ ਪਾਰਟੀ ਦੇ ਵਾਈਸ ਪ੍ਰਧਾਨ ਸਵਰਨ ਸਲਾਰੀਆ ਵੱਲੋਂ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ

ਆਮ ਆਦਮੀ ਪਾਰਟੀ ਦੇ ਵਾਈਸ ਪ੍ਰਧਾਨ ਸਵਰਨ ਸਲਾਰੀਆ ਵੱਲੋਂ ਕੀਤੀ ਗਈ ਇੱਕ ਪ੍ਰੈਸ ਕਾਨਫਰੰਸ

ਜਲੰਧਰ (ਸੁਨੀਲ)ਪੰਜਾਬ ਪ੍ਰੈਸ ਕਲੱਬ ਵਿਖੇ ਆਮ ਆਦਮੀ ਪਾਰਟੀ ਦੇ ਵਾਈਸ ਪ੍ਰਧਾਨ ਸਵਰਨ ਸਲਾਰੀਆ ਵੱਲੋਂ ਇੱਕ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਜਿਸ ਨੂੰ ਸੰਬੋਧਨ ਕਰਦਿਆਂ ਸਵਰਨ ਸਲਾਰੀਆ ਨੇ ਕਿਹਾ ਕਿ ਪੰਜਾਬ ਵਿੱਚ 20 ਤਰੀਕ ਨੂੰ ਹੋ ਰਹੀਆਂ ਜਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤੇਗੀ ਉਹਨਾਂ ਵਿਸ਼ੇਸ਼ ਤੌਰ ਤੇ ਜ਼ਿਕਰ ਕਰਦਿਆਂ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਵੀ ਧੰਨਵਾਦ ਕੀਤਾ ਜਿਨਾਂ ਨੇ ਆਪਣੀ ਸਮੁੱਚੀ ਟੀਮ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਜਿਸ ਨਾਲ ਡੇਰਾ ਬਾਬਾ ਨਾਨਕ ਜਿਮਨੀ ਚੋਣ ਭਾਰੀ ਬਹੁਮਤ ਨਾਲ ਜਿੱਤਣਾ ਯਕੀਨੀ ਹੋ ਗਿਆ ਹੈ ਸਲਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਿਛਲੇ ਢਾਈਆਂ ਸਾਲਾਂ ਵਿੱਚ ਆਪਣੇ ਕੀਤੇ ਕੰਮਾਂ ਨੂੰ ਲੈ ਕੇ ਘਰ ਘਰ ਜਾ ਰਹੀ ਹੈ ਅਤੇ ਉਹਨਾਂ ਨੂੰ ਆਮ ਪਬਲਿਕ ਦਾ ਭਰਵਾ ਸਮਰਥਨ ਮਿਲ ਰਿਹਾ ਹੈ ਉਹਨਾਂ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ ਕਿ ਸਾਰੇ ਪਰਿਵਾਰਾਂ ਦਾ ਬਿਜਲੀ ਬਿੱਲ ਦਾ ਜ਼ੀਰੋ ਹੋਣਾ ਸੜਕ ਸੁਰੱਖਿਆ ਫੋਰਸ ਦੀ ਤੈਨਾਤੀ ਸਰਕਾਰੀ ਨੌਕਰੀਆਂ ਅਤੇ ਹੋਰ ਬਹੁਤ ਸਾਰੇ ਵਿਕਾਸ ਕਾਰਜਾਂ ਦੀ ਹਨੇਰੀ ਪੰਜਾਬ ਵਿੱਚ ਚੱਲ ਰਹੀ ਹੈ। ਜਿਸ ਨੂੰ ਦੇਖਦਿਆਂ ਆਮ ਜਨਤਾ ਆਮ ਆਦਮੀ ਪਾਰਟੀ ਦਾ ਸਮਰਥਨ ਕਰ ਰਹੀ ਹੈ ਜਲੰਧਰ ਜਿਮਨੀ ਚੋਣ ਦਾ ਜ਼ਿਕਰ ਕਰਦਿਆਂ ਸ੍ਰੀ ਸਲਾਰੀਆ ਨੇ ਕਿਹਾ ਕਿ ਜਿਵੇ ਜਲੰਧਰ ਜਿਮਨੀ ਚੋਣ ਵਿੱਚ ਆਮ ਜਨਤਾ ਵੱਲੋਂ ਭਰਪੂਰ ਸਮਰਥਨ ਮਿਲਿਆ ਹੈ ਇਸੇ ਤਰ੍ਹਾਂ ਹੀ ਆਸ ਕੀਤੀ ਜਾ ਰਹੀ ਹੈ ਕਿ ਪੰਜਾਬ ਵਿੱਚ ਚਾਰ ਜਿਮਨੀ ਚੋਣਾਂ ਵਿੱਚ ਵੀ ਇਦਾਂ ਹੀ ਲੋਕਾਂ ਦਾ ਸਮਰਥਨ ਮਿਲਦਾ ਰਹੇਗਾ ਆਮ ਆਦਮੀ ਪਾਰਟੀ ਜੋ ਕਿ ਵਿਦਿਆ ਸਿਹਤ ਸਹੂਲਤਾਂ ਢਾਈਆ ਸਾਲਾਂ ਵਿੱਚ ਮੁਹਈਆ ਕਰਵਾਈਆਂ ਹਨ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਆਮ ਜਨਤਾ ? ਬਹੁਤ ਸਹੂਲਤਾਂ ਮਿਲੀਆਂ ਹਨ ਤਾਂ ਹੀ ਜਨਤਾ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ।

Leave a Reply

Your email address will not be published. Required fields are marked *