108 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਇੱਕ ਔਰਤ ਨੂੰ ਗ੍ਰਿਫਤਾਰ 

108 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਇੱਕ ਔਰਤ ਨੂੰ ਗ੍ਰਿਫਤਾਰ 

Oplus_131072

ਹੁਸ਼ਿਆਰਪੁਰ 2 ਫਰਵਰੀ ( ਤਰਸੇਮ ਦੀਵਾਨਾ ) ਸੁਰਿੰਦਰ ਲਾਂਬਾ ਆਈ.ਪੀ.ਐਸ/ਐਸ.ਐਸ.ਪੀ ਹੁਸ਼ਿਆਰਪੁਰ ਵਲੋ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ.ਪੀ.ਡੀ ਹੁਸ਼ਿਆਰਪੁਰ ਅਗਵਾਹੀ ਹੇਠ ਜਸਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਸਬ. ਡਵੀਜਨ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਇੰਸਪੈਕਟਰ ਕੁਲਦੀਪ ਸਿੰਘ ਥਾਣਾ ਗੜ੍ਹਸ਼ੰਕਰ ਨੇ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੋਰਾਨ ਟੀ ਪੁਆਇੰਟ ਦੇਨੋਵਾਲ ਖੁਰਦ ਤੋਂ ਇਕ ਅੋਰਤ ਸਰਬਜੀਤ ਕੋਰ ਉਰਫ ਪ੍ਰੀਤੀ ਪਤਨੀ ਸੋਰਵ ਵਾਸੀ ਦੇਨੋਵਾਲ ਖੁਰਦ ਥਾਣਾ ਗੜ੍ਹਸ਼ੰਕਰ ਨੂੰ ਕਾਬੂ ਕਰਕੇ ਉਸ ਪਾਸੋ 108 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਔਰਤ ਤੇ ਮੁਕੱਦਮਾ ਦਰਜ ਕਰਕੇ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਉਸ ਤੋਂ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ !

Leave a Reply

Your email address will not be published. Required fields are marked *