ਆਮ ਆਦਮੀ ਪਾਰਟੀ ਦੇ ਰਾਜਕਾਲ ਦੌਰਾਨ ਹਰ ਵਰਗ ਦੇ ਲੋਕ ਦੁਖੀ : ਖੋਸਲਾ
ਪੰਜਾਬ ਦੇ ਲੋਕ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਕਰਨਗੇ ਸਫਾਇਆ : ਪ੍ਰੇਮ ਸਾਰਸਰ

ਹੁਸ਼ਿਆਰਪੁਰ 17 ਫਰਵਰੀ ( ਤਰਸੇਮ ਦੀਵਾਨਾ ) ਡੈਮੋਕਰੇਟਿਕ ਭਾਰਤੀਯ ਲੋਕ ਦਲ ਦੀ ਇੱਕ ਅਹਿਮ ਮੀਟਿੰਗ ਪਾਰਟੀ ਕੌਮੀ ਚੇਅਰਮੈਨ ਪ੍ਰੇਮ ਸਾਰਸਰ ਦੇ ਗ੍ਰਹਿ ਵਿਖੇ ਡੇਮੋਕਰੇਟਿਕ ਭਾਰਤੀਆ ਲੋਕ ਦਲ ਦੇ ਰਾਸ਼ਟਰੀ ਪ੍ਰਧਾਨ ਗੁਰਮੁਖ ਸਿੰਘ ਖੋਜਲਾ ਦੀ ਅਗਵਾਈ ਹੇਠ ਕੀਤੀ ਗਈ! ਮੀਟਿੰਗ ਨੂੰ ਸੰਬੋਧਿਨ ਕਰਦੇ ਹੋਏ ਗੁਰਮੁਖ ਸਿੰਘ ਖੋਸਲਾ ਨੇ ਕਿਹਾ ਕਿ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਲਗਭਗ ਤਿੰਨ ਸਾਲ ਹੋ ਚੁੱਕੇ ਹਨ! ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਪੰਜਾਬ ਦੇ ਲੋਕਾਂ ਨੂੰ ਗਰੰਟੀਆਂ ਦਿੱਤੀਆਂ ਸਨ ਹੁਣ ਉਹਨਾਂ ਗਰੰਟੀਆਂ ਦੀ ਫੂਕ ਨਿਕਲਦ ਰਹੀ ਹੈ! ਇਹਨਾਂ ਵੱਲੋਂ ਨਾ ਤਾਂ ਅੱਜ ਤੱਕ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਇਕ ਇਕ ਹਜਾਰ ਰੁਪਏ ਪਾਏ ਗਏ ਨਾ ਨਸ਼ਾ ਮੁਕਤ ਪੰਜਾਬ ਬਣ ਸਕਿਆ, ਨਾਂ ਹੀ ਘਰ ਘਰ ਨੌਕਰੀ ਦਿੱਤੀ ਗਈ, ਨਾ ਬੁਢੇਪਾ ਪੈਨਸ਼ਨ ਵਿੱਚ ਵਾਧਾ ਕੀਤਾ ਗਿਆ ਵਗੈਰਾ ਵਗੈਰਾ ਅੱਜ ਪੰਜਾਬ ਚ ਹਰ ਵਰਗ ਦੇ ਲੋਕ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਸੰਘਰਸ਼ ਕਰ ਰਹੇ ਹਨ! ਡੇਮੋਕਰੇਟਿਕ ਭਾਰਤੀਯ ਲੋਕ ਦਲ ਮਹਿਸੂਸ ਕਰਦਾ ਹੈ ਕਿ ਹੁਣ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ਦੇ ਕੇ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰਦੇ ਹਨ! ਉਹਨਾਂ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜਕਾਲ ਦੌਰਾਨ ਹੁਣ ਪੰਜਾਬ ਦੇ ਹਰ ਵਰਗ ਦੇ ਲੋਕ ਦੁੱਖੀ ਨਜ਼ਰ ਆ ਰਹੇ ਹਨ! ਗੁਰਮੁਖ ਸਿੰਘ ਖੋਸਲਾ ਨੇ ਕਿਹਾ ਕਿ ਡੇਮੋਕ੍ਰੇਟਿਕ ਭਾਰਤੀਯ ਲੋਕ ਦਲ ਗਰੀਬ ਲੋਕਾਂ ਦੀ ਹਮਦਰਦ ਪਾਰਟੀ ਹੈ ਅਤੇ ਗਰੀਬ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਬਚਨਵੱਧ ਹੈ! ਇਸ ਮੌਕੇ ਡੈਮੋਕਰੇਟਿਕ ਭਾਰਤੀਯ ਲੋਕ ਦਲ ਵਿੱਚ ਨਵੀਆਂ ਨਿਯੁਕਤੀਆਂ ਕਰਦੇ ਹੋਏ ਬਾਬਾ ਜਗਤਾਰ ਸਿੰਘ ਰਾਸ਼ਟਰੀ ਮੈਂਬਰ, ਮਹਿੰਦਰ ਸਿੰਘ ਪ੍ਰਧਾਨ ਜਿਲ੍ਹਾ ਹੁਸ਼ਿਆਰਪੁਰ, ਰਘਵੀਰ ਪ੍ਰਧਾਨ ਸਰਕਲ ਸ਼ਾਮ ਚੌਰਾਸੀ ਹੁਸ਼ਿਆਰਪੁਰ, ਹਰਮਨ ਪ੍ਰਧਾਨ ਯੂਥ ਵਿੰਗ ਸਰਕਲ ਸ਼ਾਹ ਕੋਟ ਨਿੱਯੁਕਤ ਕੀਤਾ ਗਿਆ! ਇਸ ਮੌਕੇ ਡੈਮੋਕਰੇਟਿਕ ਭਾਰਤੀਯ ਲੋਕ ਦਲ ਦੇ ਕੌਮੀ ਚੇਅਰਮੈਨ ਪ੍ਰੇਮ ਸਾਰਸਰ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਕਾਨੂੰਨ ਵਿਵਸਥਾ ਬਿਲਕੁਲ ਅਸਤ ਵਿਅਸਤ ਹੋ ਚੁੱਕੀ ਹੈ! ਪੰਜਾਬ ਵਿਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਚੋਰਾਂ ਦਾ ਪੰਜਾਬ ਵਿੱਚ ਵੱਡੇ ਪੱਧਰ ਤੇ ਬੋਲ ਵਾਲਾ ਹੈ ਲੋਕ ਹੁਣ ਇਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਤੰਗ ਆ ਚੁੱਕੇ ਹਨ! ਉਹਨਾਂ ਨੇ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਕਰਨਗੇ ਸਫਾਇਆ ਇਸ ਮੌਕੇ ਹੋਰਨਾਂ ਤੋਂ ਇਲਾਵਾ ਮੰਗਤ ਰਾਮ ਕਲਿਆਣ ਰਾਸ਼ਟਰੀ ਸਕੱਤਰ, ਮਨੋਜ ਕੁਮਾਰ ਮਰਾਰ ਸੀਨੀਅਰ ਆਗੂ, ਲਖਵਿੰਦਰ ਸਿੰਘ ਧਰਮਕੋਟ ਪੰਜਾਬ ਪ੍ਰਧਾਨ, ਗੁਰਪ੍ਰੀਤ ਸਿੰਘ ਸਕੱਤਰ ਪੰਜਾਬ, ਸੁਲੱਖਣ ਸਿੰਘ ਯੂਥ ਆਗੂ, ਵਿਕਰਮਜੀਤ ਸਿੰਘ ਯੂਥ ਆਗੂ, ਸੁਭਾਸ਼ ਵਾਲਮੀਕੀ ਸੀਨੀਅਰ ਆਗੂ ਪੰਜਾਬ, ਨੀਲਾ ਰਾਮ ਪ੍ਰਧਾਨ ਜਲੰਧਰ, ਨੀਲਮ ਗਿੱਲ ਜਨਰਲ ਸਕੱਤਰ ਮਹਿਲਾ ਵਿੰਗ ਪੰਜਾਬ, ਡੈਮੋਕਰੇਟਿਕ ਭਾਰਤੀਯ ਲੋਕ ਦਲ, ਲਵ ਕੁਮਾਰ ਆਦਿ ਸਾਥੀ ਮਜੂਦ ਸਨ!
ਫੋਟੋ ਅਜਮੇਰ ਦੀਵਾਨਾ
