ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪੁਲਿਸ, ਆਰਮੀ, ਸੀ.ਆਰ.ਪੀ.ਐਫ. ਤੇ ਬੀ.ਐਸ.ਐਫ. ਆਦਿ ਫੋਰਸਾਂ ਦੀਆਂ ਵਰਦੀਆਂ ਤੇ ਮਿਲਟਰੀ ਰੰਗ ਦੇ ਵਾਹਨਾਂ ਦੀ ਵਰਤੋਂ ’ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪੁਲਿਸ, ਆਰਮੀ, ਸੀ.ਆਰ.ਪੀ.ਐਫ. ਤੇ ਬੀ.ਐਸ.ਐਫ. ਆਦਿ ਫੋਰਸਾਂ ਦੀਆਂ ਵਰਦੀਆਂ ਤੇ ਮਿਲਟਰੀ ਰੰਗ ਦੇ ਵਾਹਨਾਂ ਦੀ ਵਰਤੋਂ ’ਤੇ ਪਾਬੰਦੀ

• ਪੈਟਰੋਲ ਪੰਪਾਂ ਤੇ ਬੈਂਕਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ

• ਪਸ਼ੂਆਂ ਨੂੰ ਸ਼ਰੇਆਮ ਸੜਕਾਂ ਤੇ ਜਨਤਕ ਥਾਵਾਂ ’ਤੇ ਛੱਡਣ ’ਤੇ ਰੋਕ

ਜਲੰਧਰ, 26 ਫਰਵਰੀ :(ਸੁਨੀਲ ) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ. ਅਮਿਤ ਮਹਾਜਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਭਾਰਤੀ ਮਿਲਟਰੀ, ਪੁਲਿਸ ਅਧਿਕਾਰੀਆਂ ਨੂੰ ਛੱਡ ਕੇ ਪੁਲਿਸ, ਆਰਮੀ, ਸੀ.ਆਰ.ਪੀ.ਐਫ. ਅਤੇ ਬੀ.ਐਸ.ਐਫ. ਆਦਿ ਫੋਰਸਾਂ ਦੀਆਂ ਵਰਦੀਆਂ ਅਤੇ ਓਲਿਵ ਰੰਗ (ਮਿਲਟਰੀ ਰੰਗ) ਦੇ ਵਹੀਕਲ/ਮੋਟਰ ਸਾਈਕਲ ਦੀ ਵਰਤੋਂ ਨਹੀਂ ਕਰੇਗਾ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਪੈਟਰੋਲ ਪੰਪਾਂ ਅਤੇ ਬੈਂਕਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਅਤੇ ਇਨ੍ਹਾਂ ਕੈਮਰਿਆਂ ਵਿੱਚ ਘੱਟੋ-ਘੱਟ 7 ਦਿਨ ਦੀ ਰਿਕਾਰਡਿੰਗ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਇਸੇ ਤਰ੍ਹਾਂ ਜਾਰੀ ਇਕ ਹੋਰ ਹੁਕਮ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਅੰਦਰ ਪੈਂਦੇ ਹਲਕੇ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਉਤੇ ਅਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ।

ਇਹ ਹੁਕਮ 24 ਫਰਵਰੀ 2025 ਨੂੰ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *