ਫਰੀਦਾਬਾਦ ਵਿੱਚ ਗ੍ਰਨੇਡ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ

ਗੁਰੂਗ੍ਰਾਮ: 13 ਮਾਰਚ (ਬਿਊਰੋ) ਹਰਿਆਣਾ ਦੇ ਗੁਰੂਗ੍ਰਾਮ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ ਤੁਹਾਨੂੰ ਦੱਸ ਦਈਏ ਕਿ ਪੁਲਿਸ ਨੇ ਇੱਕ ਸ਼ਖਸ ਨੂੰ ਗਰਨੇਡ ਸਮੇਤ ਕਾਬੂ ਕੀਤਾ ਹੈ।ਪੁਲਿਸ ਨੇ ਇਸ ਵਿਅਕਤੀ ਵਿਰੁੱਧ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967 ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ ਜਿਸਨੂੰ ਪਹਿਲਾਂ ਦੋ ਗ੍ਰਨੇਡਾਂ ਨਾਲ ਫੜਿਆ ਗਿਆ ਸੀ। ਇੱਕ ਪੁਲਿਸ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਸ਼ੱਕੀ ਅੱਤਵਾਦੀ ਅਬਦੁਲ ਰਹਿਮਾਨ ਨੂੰ ਵੀਰਵਾਰ ਨੂੰ ਸ਼ਹਿਰ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
