ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਲਈ 4 ਅਪ੍ਰੈਲ ਨੂੰ ਜਲੰਧਰ ਤੋਂ ਹਰਿਦੁਆਰ ਚੱਲੇਗੀ ਸਪੈਸ਼ਲ ਰੇਲ ਗੱਡੀ – ਸੰਤ ਸਰਵਣ ਦਾਸ, ਸੰਤ ਨਿਰਮਲ ਦਾਸ 

ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਲਈ 4 ਅਪ੍ਰੈਲ ਨੂੰ ਜਲੰਧਰ ਤੋਂ ਹਰਿਦੁਆਰ ਚੱਲੇਗੀ ਸਪੈਸ਼ਲ ਰੇਲ ਗੱਡੀ – ਸੰਤ ਸਰਵਣ ਦਾਸ, ਸੰਤ ਨਿਰਮਲ ਦਾਸ 

ਹੁਸ਼ਿਆਰਪੁਰ 15 ਮਾਰਚ (ਤਰਸੇਮ ਦੀਵਾਨਾ )

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਵਿੱਚ ਵਿਸ਼ਾਲ ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਜਲੰਧਰ ਤੋਂ ਹਰਿਦੁਆਰ ਲਈ 4 ਤੋਂ 6 ਅਪ੍ਰੈਲ ਤੱਕ ਹੋਵੇਗੀ, ਸ਼ੋਭਾ ਯਾਤਰਾ ਨਾਲ ਜਾਣ ਵਾਲੀਆਂ ਸੰਗਤਾਂ ਲਈ ਸਪੈਸ਼ਲ ਰੇਲ ਗੱਡੀ ਰੇਲਵੇ ਸਟੇਸ਼ਨ ਜਲੰਧਰ ਤੋਂ ਚੱਲੇਗੀ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੰਤ ਸਰਵਣ ਦਾਸ ਚੇਅਰਮੈਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ , ਸੰਤ ਨਿਰਮਲ ਦਾਸ ਬਾਬੇਜੌੜੇ ਪ੍ਰਧਾਨ , ਸੰਤ ਇੰਦਰ ਦਾਸ ਸੇਖੈ ਜਨਰਲ ਸਕੱਤਰ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਸ਼ਾਨੋ ਸ਼ੌਕਤ ਨਾਲ ਆਰੰਭ ਹੋਵੇਗੀ ਜੋ ਕਿ 4 ਅਪ੍ਰੈਲ 2025 ਰੇਲਵੇ ਸਟੇਸ਼ਨ ਜਲੰਧਰ ਤੋਂ ਬਾਅਦ ਦੁਪਹਿਰ ਦੋ ਵਜੇ ਸਪੈਸ਼ਲ ਰੇਲ ਗੱਡੀ ਜਲੰਧਰ ਤੋਂ ਚੱਲਕੇ ਫਗਵਾੜਾ, ਫਿਲੌਰ , ਲੁਧਿਆਣਾ ਅਤੇ ਵੱਖ ਵੱਖ ਸਟੇਸ਼ਨਾਂ ਤੋਂ ਹੁੰਦੀ ਹੋਈ ਨਿਰਮਲਾ ਛਾਉਣੀ ਆਸ਼ਰਮ ਹਰਿਦੁਆਰ ਪਹੁੰਚੇਗੀ।ਓਨਾਂ ਦੱਸਿਆ ਕਿ 5 ਅਪ੍ਰੈਲ ਨੂੰ ਗੁਰੂ ਰਵਿਦਾਸ ਆਸ਼ਰਮ ਤੋਂ ਪੈਦਲ ਸ਼ੋਭਾ ਯਾਤਰਾ ਸ੍ਰੀ ਰਵਿਦਾਸ ਮੰਦਿਰ ਹਰਿ ਕੀ ਪਉੜੀ ਹਰਿਦੁਆਰ ਤੱਕ ਹੋਵੇਗੀ। ਸੰਤਾਂ ਮਹਾਂਪੁਰਸ਼ਾਂ ਨੇ ਦੱਸਿਆ ਕਿ 6 ਅਪ੍ਰੈਲ ਨੂੰ ਸ੍ਰੀ ਆਖੰਡ ਪਾਠ ਦੇ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਰਾਗੀ ਜਥੇ, ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਅਤੇ ਹੋਰ ਵੱਖ ਵੱਖ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ 4 ਅਪ੍ਰੈਲ ਨੂੰ ਦੁਪਿਹਰ 12 ਵਜੇ ਰੇਲਵੇ ਸਟੇਸ਼ਨ ਜਲੰਧਰ ਪਹੁੰਚਣ ਦੀ ਕ੍ਰਿਪਾਲਤਾ ਕਰਨ ਜੀ।

।ਇਸ ਮੌਕੇ ਸੀਨੀ.ਮੀਤ ਪ੍ਰਧਾਨ ਸੰਤ ਸਰਵਣ ਦਾਸ ਸਲੇਮਟਾਵਰੀ,ਮੀਤ ਪ੍ਰਧਾਨ ਸੰਤ ਬਲਵੰਤ ਸਿੰਘ ਡਿੰਗਰੀਆਂ, ਸੰਤ ਪਰਮਜੀਤ ਦਾਸ ਕੈਸ਼ੀਅਰ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ , ਸੰਤ ਧਰਮਪਾਲ ਸਟੇਜ ਸਕੱਤਰ, ਸੰਤ ਰਮੇਸ਼ ਦਾਸ ਡੇਰਾ ਕਲਰਾਂ ਸ਼ੇਰਪੁਰ, ਸੰਤ ਜਗੀਰ ਸਿੰਘ ਸਰਬੱਤ ਦਾ ਭਲਾ ਆਸ਼ਰਮ ਨੰਦਾਚੌਰ, ਸੰਤ ਰਾਮ ਸੇਵਕ ਹਰੀਪੁਰ ਖਾਲਸਾ,ਸੰਤ ਕਿਰਪਾਲ ਦਾਸ ਭਾਰਟਾ, ਸੰਤ ਮਨਜੀਤ ਦਾਸ ਹਿਮਾਚਲ,ਸੰਤ ਕੁਲਦੀਪ ਦਾਸ ਬਸੀ ਮਰੂਫ, ਸੰਤ ਮਨਜੀਤ ਦਾਸ ਵਿਛੋਹੀ, ਸੰਤ ਬੀਬੀ ਕੁਲਦੀਪ ਕੌਰ ਮਹਿਨਾ,ਭੈਣ ਸੰਤੋਸ਼ ਕੁਮਾਰੀ ਬਿਲਡਿੰਗ ਇੰਚਾਰਜ, ਸੰਤ ਸੰਤੋਖ ਦਾਸ ਸਾਹਰੀ, ਸੰਤ ਰਾਮ ਸਰੂਪ ਗਿਆਨੀ ਨਿਊ ਰਤਨਪੁਰੀ ਜੇਜੋਂ, ਸੰਤ ਵਿਨੈ ਮੁਨੀ ਜੰਮੂ, ਸੰਤ ਸ਼ਿੰਗਾਰਾ ਦਾਸ ਭੋਗਪੁਰ,ਸੰਤ ਬਲਕਾਰ ਸਿੰਘ ਵਡਾਲਾ, ਸੰਤ ਗੁਰਮੀਤ ਦਾਸ,ਸੰਤ ਪ੍ਰਮੇਸ਼ਵਰੀ ਦਾਸ ਸੇਖੈ,ਲਵਪ੍ਰੀਤ ਬੋਹਣ, ਗਿਆਨੀ ਰਵਿੰਦਰ ਸਿੰਘ ਹਰਮੋਏ, ਗਿਆਨੀ ਦਲਜੀਤ ਸਿੰਘ ਵੀ ਹਾਜਰ ਸਨ।

Leave a Reply

Your email address will not be published. Required fields are marked *