ਦਿੱਲੀ: ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ਾਂ ਦੀ ਅਲਾਟਮੈਂਟਾਂ ਸ਼ੁਰੂ

ਨਵੀਂ ਦਿੱਲੀ: 19 ਮਾਰਚ (ਬਿਊਰੋ) ਦਿੱਲੀ ਵਿੱਚ ਨਵੀਂ ਬਣੀ (ਭਾਜਪਾ) ਸਰਕਾਰ ਦੇ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ਾਂ ਦੀ ਅਲਾਟਮੈਂਟ ਸ਼ੁਰੂ ਹੋ ਗਈ ਹੈ, ਹਾਲਾਂਕਿ ਮੁੱਖ ਮੰਤਰੀ ਰੇਖਾ ਗੁਪਤਾ ਲਈ ਢੁਕਵੀਂ ਰਿਹਾਇਸ਼ ਦੀ ਭਾਲ ਅਜੇ ਵੀ ਜਾਰੀ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।ਸੂਤਰਾਂ ਨੇ ਦੱਸਿਆ ਕਿ ਦਿੱਲੀ ਸਰਕਾਰ ਦੇ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਨੇ ਸਾਰੇ ਮੰਤਰੀਆਂ, ਵਿਧਾਨ ਸਭਾ ਸਪੀਕਰ, ਡਿਪਟੀ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ ਸਰਕਾਰੀ ਰਿਹਾਇਸ਼ ਦੀ ਪੇਸ਼ਕਸ਼ ਕੀਤੀ ਹੈ।
