ਲੁਧਿਆਣਾ ਸ੍ਰੀ ਗੁਰੂ ਨਾਨਕ ਦੇਵ ਭਵਨ ਵਿਖੇ ਅਧਿਆਪਕਾਂ ਨੂੰ ਵੰਡੇ ਨਿਯੁਕਤੀ ਪੱਤਰ

ਲੁਧਿਆਣਾ (ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਦੇ ਗੁਰੂ ਨਾਨਕ ਦੇਵ ਭਵਨ ਵਿਖੇ ਸਕੂਲ ਸਿੱਖਿਆ ਵਿਭਾਗ ਦੇ 951 ETT ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ। ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਨ ‘ਤੇ ਸਾਰੇ ਨਵ-ਨਿਯੁਕਤ ਅਧਿਆਪਕਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ। ਹੁਣ ਤੱਕ 52,606 ਨੌਜਵਾਨ ਮੁੰਡੇ-ਕੁੜੀਆਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਉਹਨਾਂ ਦੇ ਘਰਾਂ ‘ਚ ਖੁਸ਼ੀਆਂ ਲਿਆ ਚੁੱਕੇ ਹਾਂ। ਪੰਜਾਬੀਆਂ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਨਿਭਾਉਣ ਲੱਗੇ ਹੋਏ ਹਾਂ। ਸਾਥ ਤੇ ਵਿਸ਼ਵਾਸ ਬਣਾਈ ਰੱਖਿਓ।
