ਪੰਜਾਬ ਮਹਿਲਾ ਕਾਂਗਰਸ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਕੀਤੇ 1000 ਰੁਪਏ ਦੇ ਝੂਠੇ ਵਾਅਦੇ ਖਿਲਾਫ਼ ਕੀਤਾ ਗਿਆ ਰੋਸ ਪ੍ਰਦਰਸ਼ਨ

ਪੰਜਾਬ ਮਹਿਲਾ ਕਾਂਗਰਸ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਕੀਤੇ 1000 ਰੁਪਏ ਦੇ ਝੂਠੇ ਵਾਅਦੇ ਖਿਲਾਫ਼ ਕੀਤਾ ਗਿਆ ਰੋਸ ਪ੍ਰਦਰਸ਼ਨ 

ਚੰਡੀਗੜ੍ਹ (ਬਿਊਰੋ)ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੰਜਾਬ ਮਹਿਲਾ ਕਾਂਗਰਸ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਕੀਤੇ 1000 ਰੁਪਏ ਦੇ ਝੂਠੇ ਵਾਅਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੀਆਂ ਭੋਲੀਆਂ ਭਾਲੀਆਂ ਔਰਤਾਂ ਨੂੰ ਝੂਠਾ ਝਾਂਸਾ ਦੇ ਕੇ ਸੱਤਾ ਵਿੱਚ ਆਈ ਇਹ ਸਰਕਾਰ ਹੁਣ ਤਿੰਨ ਸਾਲਾਂ ਬਾਅਦ ਵੀ ਆਪਣੀਆਂ ਗੱਲਾਂ ਤੋਂ ਮੁੱਕਰ ਗਈ ਹੈ। ਪਰ ਅਸੀਂ ਲੋਕਾਂ ਦੇ ਹੱਕਾਂ ਦੀ ਇਹ ਲੜਾਈ ਲੜਦੇ ਰਹਾਂਗੇ।ਇਸ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜੀ, ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਜੀ, ਸੰਸਦ ਮੈਂਬਰ ਅਤੇ ਡਿਪਟੀ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਜੀ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਜੀ, ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਸ਼੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਜੀ, ਵਿਧਾਇਕ ਸ਼੍ਰੀ ਨਰੇਸ਼ ਪੁਰੀ ਜੀ, ਸ. ਕੁਲਦੀਪ ਸਿੰਘ ਕਾਲਾ ਢਿੱਲੋਂ ਜੀ, ਸ. ਸੁਖਬਿੰਦਰ ਸਿੰਘ ਸਰਕਾਰੀਆ ਜੀ, ਸ. ਰਾਣਾ ਗੁਰਜੀਤ ਸਿੰਘ ਜੀ, ਸ. ਪਰਗਟ ਸਿੰਘ ਜੀ, ਸ. ਹਰਦੇਵ ਸਿੰਘ ਸ਼ੇਰੋਵਾਲੀਆ ਜੀ, ਸਾਬਕਾ ਮੰਤਰੀ ਸ. ਬਲਵੀਰ ਸਿੰਘ ਸਿੱਧੂ ਜੀ, ਸਾਬਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਜੀ, ਸ. ਹਰਦਿਆਲ ਸਿੰਘ ਕੰਬੋਜ਼ ਜੀ, ਸ਼੍ਰੀ ਜੋਗਿੰਦਰ ਪਾਲ ਭੋਆ ਜੀ ਸਮੇਤ ਕਈ ਕਾਂਗਰਸੀ ਆਗੂ ਅਤੇ ਮਹਿਲਾ ਕਾਂਗਰਸ ਦੇ ਅਹੁਦੇਦਾਰ ਅਤੇ ਵਰਕਰ ਸਹਿਬਾਨ ਹਾਜ਼ਰ ਰਹੇ।

Leave a Reply

Your email address will not be published. Required fields are marked *