ਚੰਡੀਗੜ ਵਿਖੇ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕਰਨ ਸੰਬੰਧੀ ਅਹਿਮ ਮੀਟਿੰਗ

ਚੰਡੀਗੜ ਵਿਖੇ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕਰਨ ਸੰਬੰਧੀ ਅਹਿਮ ਮੀਟਿੰਗ

ਚੰਡੀਗੜ (ਬਿਊਰੋ)ਚੰਡੀਗੜ੍ਹ ਵਿਖੇ ਸੱਦੀ ਗਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ‘ਚ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ।ਨਾਲ ਹੀ ਸੂਬੇ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ‘ਪੰਜਾਬ ਰਾਈਟ ਆਫ਼ ਚਿਲਡਰਨ ਟੂ ਫ਼ਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਦੀ ਧਾਰਾ 7 (01) ਨੂੰ ਹਟਾਉਣ ਲਈ ‘ਪੰਜਾਬ ਰਾਈਟ ਆਫ਼ ਚਿਲਡਰਨ ਟੂ ਫ਼ਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ‘ਚ ਸੋਧ ਕਰਨ ਦੀ ਵੀ ਪ੍ਰਵਾਨਗੀ ਦਿੱਤੀ। ਸਾਰੇ ਪ੍ਰਾਈਵੇਟ ਸਕੂਲਾਂ ‘ਚ 25 ਫ਼ੀਸਦੀ ਸੀਟਾਂ ਈ.ਡਬਲਯੂ.ਐਸ. ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ। ਇਸ ਇਤਿਹਾਸਕ ਫ਼ੈਸਲੇ ਨਾਲ ਹੁਣ ਆਰਥਿਕ ਪੱਖੋਂ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ਲਈ ਪ੍ਰਾਈਵੇਟ ਸਕੂਲਾਂ ‘ਚ ਵੀ ਮਿਆਰੀ ਸਿੱਖਿਆ ਲਈ ਦਰਵਾਜ਼ੇ ਖੁੱਲ੍ਹਣਗੇ।

Leave a Reply

Your email address will not be published. Required fields are marked *