ਐਸ ਆਈ ਗੁਰਸਾਹਿਬ ਸਿੰਘ ਨੇ ਥਾਣਾ ਮਾਡਲ ਟਾਉਨ ਦੇ ਨਵੇਂ ਐਸ ਐਚ ਓ ਵਜੋਂ ਸੰਭਾਲਿਆ ਚਾਰਜ !

ਐਸ ਆਈ ਗੁਰਸਾਹਿਬ ਸਿੰਘ ਨੇ ਥਾਣਾ ਮਾਡਲ ਟਾਉਨ ਦੇ ਨਵੇਂ ਐਸ ਐਚ ਓ ਵਜੋਂ ਸੰਭਾਲਿਆ ਚਾਰਜ !

ਹੁਸ਼ਿਆਰਪੁਰ 22 ਮਾਰਚ ( ਤਰਸੇਮ ਦੀਵਾਨਾ ) ਸ਼ਹਿਰ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਲੋਕ ਸਹਿਯੋਗ ਦੇਣ। ਇਹ ਸ਼ਬਦ ਸਥਾਨਕ ਥਾਣਾ ਮਾਡਲ ਟਾਉਨ ਦੇ ਨਵੇਂ ਐਸ ਐਚ ਓ ਗੁਰਸਾਹਿਬ ਸਿੰਘ ਨੇ ਚਾਰਜ ਸੰਭਾਲਦਿਆਂ ਕਹੇ। ਉਨ੍ਹਾਂ ਕਿਹਾ ਕਿ ਲੋਕ ਹੀ ਪੁਲਿਸ ਦੇ ਮਾਰਗਦਰਸ਼ਨ ਹੁੰਦੇ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਹਰ ਸਮੱਸਿਆ ਦਾ ਹੱਲ ਲੱਭਿਆ ਜਾ ਸਕਦਾ ਹੈ। ਉਨ੍ਹਾਂ ਆਪਣੇ ਥਾਣੇ ਦੇ ਮੁਲਾਜ਼ਮਾਂ ਨੂੰ ਕਿਹਾ ਕਿ ਲੋਕਾਂ ਦੀਆਂ ਮੁਸਕਲਾਂ ਦੇ ਹੱਲ ਲਈ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਸ਼ਹਿਰ ਨਿਵਾਸੀਆਂ ਅਤੇ ਕੋਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਛੋਟੇ ਮੋਟੇ ਝਗੜਿਆਂ ਨੂੰ ਆਪਣੇ ਪੱਧਰ ‘ਤੇ ਹੀ ਸੁਲਝਾਉਂਣ ਦੀ ਕੋਸ਼ਿਸ਼ ਕਰਨ।

ਨਸ਼ਿਆਂ ਦੇ ਸਬੰਧ ‘ਚ ਉਨ੍ਹਾਂ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਿਆ ਦੇ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਲੋਕ ਆਪਣਾਂ ਆਲਾ-ਦੁਆਲਾ ਸੁਰੱਖਿਅਤ ਕਰਦਿਆਂ ਸ਼ੱਕੀ ਵਸਤੂਆਂ ਅਤੇ ਸ਼ੱਕੀ ਵਿਅਕਤੀਆਂ ਦੀ ਇਤਲਾਹ ਤੁਰੰਤ ਪੁਲਿਸ ਨੂੰ ਦੇਣ। ਉਨ੍ਹਾਂ ਕਿਹਾ ਕਿ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾਂ ਕਰਦਿਆਂ ਬੁਲਟ ਮੋਟਰਸਾਈਕਲ ‘ਤੇ ਪਟਾਕੇ ਪਾਉਂਣ ਵਾਲੇ ਮਨਚਲੇ ਨੌਜਵਾਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮੁੱਖ ਬਾਜਾਰਾਂ ‘ਚ ਟ੍ਰੈਫ਼ਿਕ ‘ਚ ਵਿਘਨ ਬਣਨ ਵਾਲੇ ਵਹੀਕਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ

Leave a Reply

Your email address will not be published. Required fields are marked *