ਸੂਬੇ ਦੀ ਤਰੱਕੀ ‘ਚ ਮੀਲ ਪੱਥਰ ਸਾਬਤ ਹੋਵੇਗਾ ਪੰਜਾਬ ਬਜਟ-2025: ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ

ਸੂਬੇ ਦੀ ਤਰੱਕੀ ‘ਚ ਮੀਲ ਪੱਥਰ ਸਾਬਤ ਹੋਵੇਗਾ ਪੰਜਾਬ ਬਜਟ-2025: ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ

ਮੁਕੇਰੀਆਂ (ਬਿਊਰੋ) ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਪੰਜਾਬ ਬਜਟ-2025 ਨੂੰ ਸੂਬੇ ਦੀ ਤਰੱਕੀ ਵਿਚ ਮੀਲ ਪੱਥਰ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਬਜਟ ਲੋਕਪੱਖੀ, ਕਿਸਾਨ, ਉਦਯੋਗਾਂ ਅਤੇ ਰਾਜ ਦੇ ਸਮੁੱਚੇ ਵਿਕਾਸ ਨੂੰ ਸਮਰਪਿਤ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਦੀ ਸ਼ਲਾਘਾ ਕਰਦਿਆਂ ਇਹ ਗੱਲ ਆਮ ਆਦਮੀ ਪਾਰਟੀ ਮੁਕੇਰੀਆਂ ਦੇ ਹਲਕਾ ਇੰਚਾਰਜ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ ਨੇ ਵਿਸ਼ੇਸ਼ ਵਾਰਤਾ ਦੌਰਾਨ ਕਹੀ ਉਹਨਾਂ ਨੇ ਕਿਹਾ ਕਿ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤਾ ਪੰਜਾਬ ਬਜਟ-2025 ਸੂਬੇ ਦੇ ਸਰਬਪੱਖੀ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ ਪੰਜਾਬ ਬਜਟ-2025 ਨੂੰ ਲੋਕਪੱਖੀ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਮੁਕੇਰੀਆਂ ਦੇ ਹਲਕਾ ਇੰਚਾਰਜ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ ਨੇ ਕਿਹਾ ਕਿ ਰੰਗਲਾ ਪੰਜਾਬ ਵਿਕਾਸ ਸਕੀਮ ਨੂੰ ਵੱਡਾ ਕਦਮ ਦੱਸਦਿਆਂ ਕਿਹਾ ਕਿ ਇਸ ਨਾਲ ਸੂਬੇ ਦੇ ਹਰ ਖੇਤਰ ਵਿਚ ਵਿਕਾਸ ਨੂੰ ਹੁਲਾਰਾ ਮਿਲੇਗਾ। ਇਹ ਗੱਲ ਆਮ ਆਦਮੀ ਪਾਰਟੀ ਮੁਕੇਰੀਆਂ ਦੇ ਹਲਕਾ ਇੰਚਾਰਜ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ ਨੇ ਵਿਸ਼ੇਸ਼ ਵਾਰਤਾ ਦੌਰਾਨ ਕਹੀ ਉਹਨਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਰਾਹੀਂ ਚਲਾਈ ਜਾਣ ਵਾਲੀ ਇਸ ਸਕੀਮ ਤਹਿਤ ਹਰ ਹਲਕੇ ਨੂੰ 5 ਕਰੋੜ ਰੁਪਏ ਦੀ ਵਿਵਸਥਾ ਹਲਕਿਆਂ ਵਿਚ ਸੜਕਾਂ, ਪੁਲਾਂ ਦੀ ਉਸਾਰੀ,ਸਟਰੀਟ ਲਾਈਟਾਂ, ਕਲੀਨਿਕਾਂ, ਹਸਪਤਾਲਾਂ, ਸਕੂਲਾਂ, ਪੀਣ ਵਾਲੇ ਪਾਣੀ ਆਦਿ ਦੇ ਪ੍ਰਬੰਧ ਸੁਚਾਰੂ ਢੰਗ ਨਾਲ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ ਤੋਂ ਲਏ ਕਰਜ਼ਿਆਂ ਦੇ ਲਾਭਪਾਤਰੀਆਂ ਨੂੰ ਵੱਡੀ ਰਾਹਤ ਦਿੰਦਿਆਂ 31 ਮਾਰਚ 2020 ਤੱਕ ਲਏ ਗਏ ਸਾਰੇ ਕਰਜ਼ਿਆਂ ਦੀ ਮੁਆਫੀ ਦਾ ਐਲਾਨ ਇਤਿਹਾਸਕ ਫੈਸਲਾ ਹੈ ਜਿਸ ਨਾਲ 4650 ਵਿਅਕਤੀਆਂ ਨੂੰ ਲਾਭ ਮਿਲੇਗਾ। ਮੁੱਖ ਮੰਤਰੀ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਐਸ.ਸੀ. ਸਬ ਪਲਾਨ ਲਈ 13937 ਕਰੋੜ ਰੁਪਏ, ਜੋ ਕਿ ਕੁੱਲ ਬਜਟ ਦਾ 34 ਫੀਸਦੀ ਹੈ, ਰੱਖਣ ਦਾ ਫੈਸਲਾ ਬੇਹੱਦ ਸ਼ਲਾਘਾਯੋਗ ਹੈ।ਆਮ ਆਦਮੀ ਪਾਰਟੀ ਮੁਕੇਰੀਆਂ ਦੇ ਹਲਕਾ ਇੰਚਾਰਜ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ ਨੇ ਕਿਹਾ ਕਿ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ, ਪੱਛੜੀਆ ਸ਼੍ਰੇਣੀਆਂ, ਘੱਟ ਗਿਣਤੀਆਂ ਅਤੇ ਦਲਿਤ ਵਰਗਾਂ ਦੇ ਵਿਕਾਸ ਲਈ 150 ਕਰੋੜ ਰੁਪਏ ਰੱਖਣ ਨਾਲ ਇਨ੍ਹਾਂ ਵਰਗਾਂ ਦੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਮਿਲੇਗਾ। ਮੁਲਤਾਨੀ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਦੇ ਖੇਤਰ ਵਿਚ ਪਿਛਲੇ ਸਾਲ ਨਾਲੋਂ ਬਜਟ ਵਿਚ 5 ਫੀਸਦੀ ਵਾਧੇ ਨਾਲ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 14524 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਰਾਜ ਦੀ ਸਿਹਤ ਬੀਮਾ ਯੋਜਨਾ ਵਿਚ ਸ਼ਾਮਲ ਕਰਨਾ ਜਿਸ ਤਹਿਤ ਪੇਂਡੂ ਜਾਂ ਸ਼ਹਿਰੀ ਅਮੀਰ ਜਾਂ ਗਰੀਬ ਹਰ ਕੋਈ ਯੋਜਨਾ ਦਾ ਲਾਭ ਲੈ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਸਲਾਨਾ ਤੱਕ ਦਾ ਬੀਮਾ ਕਵਰ ਵਧਾਉਣਾ ਵੀ ਬਹੁਤ ਵੱਡਾ ਲੋਕਪੱਖੀ ਫੈਸਲਾ ਹੈ ਜਿਸ ਵਿਚ ਉਹ ਲੋਕ ਵੀ ਸ਼ਾਮਲ ਹਨ, ਜੋ ਕੇਂਦਰ ਸਰਕਾਰ ਦੀ ਸਕੀਮ ਅਧੀਨ ਆਉਂਦੇ ਹਨ, ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ 5 ਲੱਖ ਰੁਪਏ ਦਾ ਵਾਧੂ ਟਾਪਅੱਪ ਕਵਰ ਮਿਲੇਗਾ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਪਰਿਵਾਰਾਂ ਨੂੰ ਮਿਲਣ ਵਾਲੇ ਸਿਹਤ ਕਾਰਡਾਂ ਨਾਲ ਉਹ ਰਾਜ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਕਰਵਾ ਸਕਣਗੇ ਜੋ ਕਿ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਖੁਸ਼ਹਾਲ ਬਜਟ ਨਾਲ ਸਵੈ ਨਿਰਭਰ ਪੰਜਾਬ ਦੀ ਨੀਂਹ ਨੂੰ ਹੋਰ ਮਜ਼ਬੂਤੀ ਮਿਲੇਗੀ।

ਆਮ ਆਦਮੀ ਪਾਰਟੀ ਮੁਕੇਰੀਆਂ ਦੇ ਹਲਕਾ ਇੰਚਾਰਜ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ

Leave a Reply

Your email address will not be published. Required fields are marked *