ਥਾਈਲੈਂਡ ਵਿੱਚ ਭਾਰਤੀ ਦੂਤਾਵਾਸ ਨੇ ਭੂਚਾਲ ਤੋਂ ਬਾਅਦ ਕੀਤੇ ਐਮਰਜੈਂਸੀ ਹੈਲਪਲਾਈਨ ਨੰਬਰ ਜਾਰੀ 

ਥਾਈਲੈਂਡ ਵਿੱਚ ਭਾਰਤੀ ਦੂਤਾਵਾਸ ਨੇ ਭੂਚਾਲ ਤੋਂ ਬਾਅਦ ਕੀਤੇ ਐਮਰਜੈਂਸੀ ਹੈਲਪਲਾਈਨ ਨੰਬਰ ਜਾਰੀ 

ਬੈਂਕਾਕ: 28 ਮਾਰਚ (ਬਿਊਰੋ) ਥਾਈਲੈਂਡ ਅਤੇ ਮਿਆਂਮਾਰ ਵਿੱਚ ਭੂਚਾਲ ਨਾਲ ਬਹੁਤ ਤਬਾਹੀ ਹੋਈ ਕਾਫੀ ਲੋਕਾਂ ਨੇ ਆਪਣੀਆਂ ਜਾਨਾਂ ਗਵਾ ਦਿੱਤੀਆਂ ਜਾਣਕਾਰੀ ਅਨੁਸਾਰ 7.7 ਤੀਬਰਤਾ ਵਾਲੇ ਭੂਚਾਲ ਤੋਂ ਬਾਅਦ, ਇੱਥੇ ਭਾਰਤੀ ਦੂਤਾਵਾਸ ਨੇ ਸ਼ੁੱਕਰਵਾਰ ਨੂੰ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਜਿਸ ਵਿੱਚ ਸਾਰੇ ਭਾਰਤੀ ਨਾਗਰਿਕਾਂ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਸੰਪਰਕ ਕਰਨ ਲਈ ਕਿਹਾ ਗਿਆ ਹੈ।ਅਮਰੀਕੀ ਭੂ-ਵਿਗਿਆਨਕ ਸਰਵੇਖਣ ਦੇ ਅਨੁਸਾਰ, ਦੁਪਹਿਰ ਵੇਲੇ ਮਿਆਂਮਾਰ ਦੇ ਮਾਂਡਲੇ ਸ਼ਹਿਰ ਵਿੱਚ ਆਏ ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਮਿਆਂਮਾਰ ਵਿੱਚ ਘੱਟੋ-ਘੱਟ 144 ਲੋਕਾਂ ਦੀ ਮੌਤ ਹੋ ਗਈ ਹੈ ਅਤੇ 730 ਹੋਰ ਜ਼ਖਮੀ ਹੋਏ ਹਨ।

Leave a Reply

Your email address will not be published. Required fields are marked *