ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਦੇ ਸਾਰੇ ਪ੍ਰਬੰਧ ਮੁਕੰਮਲ – ਸੰਤ ਸਰਵਣ ਦਾਸ ਬੋਹਣ ,ਸੰਤ ਨਿਰਮਲ ਦਾਸ ਬਾਬੇਜੌੜੇ 

ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਦੇ ਸਾਰੇ ਪ੍ਰਬੰਧ ਮੁਕੰਮਲ – ਸੰਤ ਸਰਵਣ ਦਾਸ ਬੋਹਣ ,ਸੰਤ ਨਿਰਮਲ ਦਾਸ ਬਾਬੇਜੌੜੇ

ਹੁਸ਼ਿਆਰਪੁਰ 29 ਮਾਰਚ ( ਤਰਸੇਮ ਦੀਵਾਨਾ ) ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਪ੍ਰਬੰਧਾਂ ਦੀ ਦੇਖ ਰੇਖ ਅਤੇ ਸੰਗਤਾਂ ਦੀ ਸੁਵਿਧਾ ਲਈ ਸੰਤਾਂ ਮਹਾਂਪੁਰਸ਼ਾਂ ਅਤੇ ਸੇਵਾਦਾਰਾਂ ਦੀਆਂ ਵੱਖ ਵੱਖ ਡਿਊਟੀਆਂ ਲਗਾਈਆਂ ਗਈਆਂ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡੇਰਾ ਸੰਤ ਸੀਤਲ ਦਾਸ ਬੋਹਣ ਵਿਖੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੇ ਚੇਅਰਮੈਨ ਸੰਤ ਸਰਵਣ ਦਾਸ, ਸੰਤ ਨਿਰਮਲ ਦਾਸ ਬਾਬੇ ਜੌੜੇ, ਨੇ ਦੱਸਿਆ ਕਿ ਜਲੰਧਰ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ 4 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਆਰੰਭ ਹੋਣ ਵਾਲੀ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਲਈ ਚਾਹ,ਲੰਗਰ ਅਤੇ ਠਹਿਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਸੰਗਤਾਂ ਹੁੰਮ ਹੁਮਾਕੇ ਸ਼ਾਮਲ ਹੋਣ , ਸ਼ੋਭਾ ਯਾਤਰਾ ਨਾਲ ਜਾਣ ਵਾਲੀਆਂ ਸੰਗਤਾਂ ਲਈ ਸਪੈਸ਼ਲ ਰੇਲ ਗੱਡੀ ਰੇਲਵੇ ਸਟੇਸ਼ਨ ਜਲੰਧਰ ਤੋਂ 4 ਅਪ੍ਰੈਲ ਦਿਨ ਸ਼ੁਕਰਵਾਰ ਕਰੀਬ 1 ਵਜੇ ਚੱਲੇਗੀ। ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੇ ਪ੍ਰਧਾਨ ਸੰਤ ਨਿਰਮਲ ਦਾਸ ਬਾਬੇਜੌੜੇ ਨੇ ਦੱਸਿਆ ਕਿ ਯਾਤਰਾ ਲਈ ਸੀਟਾਂ ਬੁੱਕ ਕਰਾਉਣ ਲਈ ਡੇਰਾ ਸੰਤ ਸੀਤਲ ਦਾਸ ਬੋਹਣ, ਡੇਰਾ ਸੱਚਖੰਡ ਮਹਿਨਾ, ਡੇਰਾ ਸੱਚਖੰਡ ਕਲਰਾਂ ਸ਼ੇਰਪੁਰ ਢਕੋਂ , ਡੇਰਾ ਸੱਚਖੰਡ ਨਗਰ, ਡੇਰਾ ਸੱਚਖੰਡ ਸੇਖੈ ਅਤੇ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਜੋ ਕਿ 4 ਅਪ੍ਰੈਲ 2025 ਦਿਨ ਸ਼ੁਕਰਵਾਰ ਰੇਲਵੇ ਸਟੇਸ਼ਨ ਜਲੰਧਰ ਤੋਂ ਬਾਅਦ ਦੁਪਹਿਰ 1 ਵਜੇ ਆਰੰਭ ਹੋਵੇਗੀ ਦੇ ਲਈ ਸਪੈਸ਼ਲ ਰੇਲ ਗੱਡੀ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਕਿ ਜਲੰਧਰ ਤੋਂ ਚੱਲਕੇ ਫਗਵਾੜਾ, ਫਿਲੌਰ , ਲੁਧਿਆਣਾ, ਅੰਬਾਲਾ,ਸਹਾਰਨਪੁਰ ਅਤੇ ਵੱਖ ਵੱਖ ਸਟੇਸ਼ਨਾਂ ਤੇ ਰੁਕਣ ਤੋਂ ਬਾਅਦ ਨਿਰਮਲਾ ਛਾਉਣੀ ਆਸ਼ਰਮ ਹਰਿਦੁਆਰ ਪਹੁੰਚੇਗੀ।ਓਨਾਂ ਦੱਸਿਆ ਕਿ 5 ਅਪ੍ਰੈਲ ਨੂੰ ਗੁਰੂ ਰਵਿਦਾਸ ਆਸ਼ਰਮ ਹਰਿਦੁਆਰ ਦੇ ਵੱਖ ਵੱਖ ਬਜਾਰਾਂ ਵਿਚੋਂ ਹੋਕੇ ਪੈਦਲ ਸ਼ੋਭਾ ਯਾਤਰਾ ਸ੍ਰੀ ਗੁਰੂ ਰਵਿਦਾਸ ਮੰਦਿਰ ਹਰਿ ਕੀ ਪਉੜੀ ਹਰਿਦੁਆਰ ਤੱਕ ਹੋਵੇਗੀ। ਸੰਤਾਂ ਮਹਾਂਪੁਰਸ਼ਾਂ ਨੇ ਦੱਸਿਆ ਕਿ 6 ਅਪ੍ਰੈਲ ਨੂੰ ਸ੍ਰੀ ਆਖੰਡ ਪਾਠ ਦੇ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਰਾਗੀ ਜਥੇ, ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਅਤੇ ਹੋਰ ਵੱਖ ਵੱਖ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ 4 ਅਪ੍ਰੈਲ ਨੂੰ ਦੁਪਿਹਰ 12 ਵਜੇ ਰੇਲਵੇ ਸਟੇਸ਼ਨ ਜਲੰਧਰ ਪਹੁੰਚਣ ਦੀ ਕ੍ਰਿਪਾਲਤਾ ਕਰਨ ਜੀ।

ਇਸ ਮੌਕੇ ਸੀਨੀ.ਮੀਤ ਪ੍ਰਧਾਨ ਸੰਤ ਸਰਵਣ ਦਾਸ ਸਲੇਮਟਾਵਰੀ,ਮੀਤ ਪ੍ਰਧਾਨ ਸੰਤ ਬਲਵੰਤ ਸਿੰਘ ਡੀਗਰੀਆਂ, ਸੰਤ ਪਰਮਜੀਤ ਦਾਸ ਕੈਸ਼ੀਅਰ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ , ਸੰਤ ਧਰਮਪਾਲ ਸਟੇਜ ਸਕੱਤਰ, ਸੰਤ ਰਮੇਸ਼ ਦਾਸ ਡੇਰਾ ਕੱਲਰਾਂ ਸ਼ੇਰਪੁਰ, ਸੰਤ ਜਗੀਰ ਸਿੰਘ ਸਰਬੱਤ ਦਾ ਭਲਾ ਆਸ਼ਰਮ ਨੰਦਾਚੌਰ, ਸੰਤ ਰਾਮ ਸੇਵਕ ਹਰੀਪੁਰ ਖਾਲਸਾ,ਸੰਤ ਕਿਰਪਾਲ ਦਾਸ ਭਾਰਟਾ, ਸੰਤ ਮਨਜੀਤ ਦਾਸ ਹਿਮਾਚਲ,ਸੰਤ ਕੁਲਦੀਪ ਦਾਸ ਬਸੀ ਮਰੂਫ, ਸੰਤ ਮਨਜੀਤ ਦਾਸ ਵਿਛੋਹੀ, ਸੰਤ ਬੀਬੀ ਕੁਲਦੀਪ ਕੌਰ ਮਹਿਨਾ,ਭੈਣ ਸੰਤੋਸ਼ ਕੁਮਾਰੀ ਬਿਲਡਿੰਗ ਇੰਚਾਰਜ, ਸੰਤ ਸੰਤੋਖ ਦਾਸ ਸਾਹਰੀ, ਸੰਤ ਵਿਨੈ ਮੁਨੀ ਜੰਮੂ, ਸੰਤ ਸ਼ਿੰਗਾਰਾ ਦਾਸ ਭੋਗਪੁਰ,ਸੰਤ ਬਲਕਾਰ ਸਿੰਘ ਵਡਾਲਾ, ਸੰਤ ਗੁਰਮੀਤ ਦਾਸ,,ਲਵਪ੍ਰੀਤ ਬੋਹਣ, ਗਿਆਨੀ ਰਵਿੰਦਰ ਸਿੰਘ ਹਰਮੋਏ

Leave a Reply

Your email address will not be published. Required fields are marked *