ਬੀ.ਐੱਡ ਦੇ ਵਿਦਿਆਰਥੀਆਂ ਨੇ ਆਸ਼ਾ ਕਿਰਨ ਸਕੂਲ ਦਾ ਦੌਰਾ ਕੀਤਾ

ਬੀ.ਐੱਡ ਦੇ ਵਿਦਿਆਰਥੀਆਂ ਨੇ ਆਸ਼ਾ ਕਿਰਨ ਸਕੂਲ ਦਾ ਦੌਰਾ ਕੀਤਾ

ਹੁਸ਼ਿਆਰਪੁਰ 4 ਅਪ੍ਰੈਲ ( ਤਰਸੇਮ ਦੀਵਾਨਾ ) ਸ਼੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ, ਬੇਗਪੁਰ ਕਮਾਲੋਹ ਮੁਕੇਰੀਆ ਦੇ 120 ਵਿਦਿਆਰਥੀਆਂ ਨੇ ਜੇ ਐਸ ਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦਾ ਦੌਰਾ ਕੀਤਾ। ਇਸ ਮੌਕੇ ‘ਤੇ, 1000 ਰੁਪਏ ਦਾ ਚੈੱਕ ਵੀ ਦਿੱਤਾ ਗਿਆ। ਕਾਲਜ ਪ੍ਰਬੰਧਕ ਕਮੇਟੀ ਵੱਲੋਂ ਸਕੂਲ ਦੀ ਭਲਾਈ ਲਈ 21,000 ਰੁਪਏ ਦਿੱਤੇ ਗਏ, ਅਤੇ ਵਿਸ਼ੇਸ਼ ਬੱਚਿਆਂ ਲਈ ਖਾਣਾ ਅਤੇ ਹੋਸਟਲ ਲਈ ਰਾਸ਼ਨ ਵੀ ਦਿੱਤਾ ਗਿਆ। ਇਸ ਮੌਕੇ ‘ਤੇ ਆਸ਼ਾਦੀਪ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ ਨੇ ਬੀ.ਐੱਡ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦਾ ਸਵਾਗਤ ਕੀਤਾ। ਫੈਕਲਟੀ ਮੈਂਬਰਾਂ ਵਿੱਚ ਪ੍ਰੋ. ਪੂਜਾ ਮਿਨਹਾਸ, ਸਹਾਇਕ ਪ੍ਰੋਫੈਸਰ ਪ੍ਰਿਆ, ਇੰਦਰਪ੍ਰੀਤ ਕੌਰ, ਵਿਜੇ ਕੁਮਾਰ, ਜਸਪ੍ਰੀਤ ਸਿੰਘ ਆਦਿ ਮੌਜੂਦ ਸਨ। ਆਸ਼ਾਦੀਪ ਵੈਲਫੇਅਰ ਸੋਸਾਇਟੀ ਦੇ ਸਲਾਹਕਾਰ ਪਰਮਜੀਤ ਸਿੰਘ ਸਚਦੇਵਾ ਨੇ ਵਿਦਿਆਰਥੀਆਂ ਨੂੰ ਸਕੂਲ ਬਾਰੇ ਜਾਣਕਾਰੀ ਦਿੱਤੀ, ਜਿਸ ਦੌਰਾਨ ਉਨ੍ਹਾਂ ਬੀ.ਐੱਡ ਦੇ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਵੇਂ ਵਿਸ਼ੇਸ਼ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਕੇ ਜ਼ਿੰਦਗੀ ਵਿੱਚ ਅੱਗੇ ਵਧਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪ੍ਰਿੰਸੀਪਲ ਸ਼ੈਲੀ ਸ਼ਰਮਾ, ਰਾਮ ਆਸਰਾ, ਕੋਰਸ ਕੋਆਰਡੀਨੇਟਰ ਵਰਿੰਦਰ ਕੁਮਾਰ ਆਦਿ ਵੀ ਮੌਜੂਦ ਸਨ।

ਫੋਟੋ – ਬੀ.ਐੱਡ ਵਿਦਿਆਰਥੀਆਂ ਨਾਲ ਕਮੇਟੀ ਅਤੇ ਸਟਾਫ਼ ਮੈਂਬਰ ! ਫੋਟੋ ਅਜਮੇਰ ਦੀਵਾਨਾ

Leave a Reply

Your email address will not be published. Required fields are marked *