ਅਮਿਤ ਸ਼ਾਹ ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਫਾਰਵਰਡ ਪੋਸਟ ਦਾ ਕੀਤਾ ਦੌਰਾ

ਜੰਮੂ, 7 ਅਪ੍ਰੈਲ (ਬਿਊਰੋ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜੋ ਕਿ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਤਿੰਨ ਦਿਨਾਂ ਦੌਰੇ ‘ਤੇ ਹਨ, ਨੇ ਸੋਮਵਾਰ ਨੂੰ ਕਠੂਆ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੀ ਫਾਰਵਰਡ ਪੋਸਟ ਦਾ ਦੌਰਾ ਕੀਤਾ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕਠੂਆ ਵਿੱਚ ਪਿਛਲੇ ਪੰਦਰਾਂ ਦਿਨਾਂ ਤੋਂ ਪਾਕਿਸਤਾਨੀ ਅੱਤਵਾਦੀਆਂ ਵਿਰੁੱਧ ਇੱਕ ਵੱਡਾ ਆਪ੍ਰੇਸ਼ਨ ਚੱਲ ਰਿਹਾ ਹੈ।
