ਅਖੌਤੀ ਖਾਲਸਤਾਨੀ ਸਮਰਥਕ ਗੁਰਪਤਵੰਤ ਪੰਨੂ ਨੂੰ ਭਾਰਤ ਲਿਆ ਕੇ ਉਸ ਉਪਰ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ : ਸੰਤ ਕੁਲਵੰਤ ਰਾਮ ਭਰੋਮਜਾਰਾ

ਬੇਗਮਪੁਰਾ ਟਾਈਗਰ ਫੋਰਸ ਦੇ ਨੁਮਾਇੰਦਿਆਂ ਨੇ ਸੰਤ ਕੁਲਵੰਤ ਰਾਮ ਭਰੋਮਜਾਰਾ ਨੂੰ ਕੀਤਾ ਸਨਮਾਨਿਤ !
ਹੁਸ਼ਿਆਰਪੁਰ 7 ਅਪ੍ਰੈਲ ( ਤਰਸੇਮ ਦੀਵਾਨਾ ) ਨਜ਼ਦੀਕੀ ਪਿੰਡ ਬਸੀ ਬਾਹਦ ਵਿਖੇ ਇਲਾਕਾ ਨਿਵਾਸੀਆਂ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਵਿੱਚ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੋਸਾਇਟੀ ਰਜਿ. ਪੰਜਾਬ ਦੇ ਪ੍ਰਧਾਨ ਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ ਵਾਲਿਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ! ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਆਲੇ ਦੁਆਲੇ ਅਤੇ ਦੂਰ ਦੁਰੇਡੇ ਤੋਂ ਆਈ ਸੰਗਤ ਨੇ ਸਮਾਗਮ ਵਿੱਚ ਪਹੁੰਚ ਕੇ ਸੰਤਾਂ ਮਹਾਂਪੁਰਸ਼ਾਂ ਦੇ ਪ੍ਰਵਚਨਾਂ ਦਾ ਲਾਹਾ ਲਿਆ ! ਸਮਾਗਮ ਵਿੱਚ ਆਏ ਸੰਤ ਬਾਬਾ ਕੁਲਵੰਤ ਰਾਮ ਜੀ ਭਰੋਮਜਾਰਾ ਨੇ ਆਪਣੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਆਪਣੇ ਸੰਬੋਧਨ ਵਿੱਚ ਉਹਨਾਂ ਕਿਹਾ ਕਿ ਐਸਸੀ ਸਮਾਜ ਤੇ ਪਿਛਲੇ ਕਈ ਦਹਾਕਿਆਂ ਤੋਂ ਤਸੱਦਦ ਕੀਤੇ ਜਾ ਰਹੇ ਹਨ ਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ ਵਾਲਿਆਂ ਨੇ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰੇ ਸਮਾਜ ਨੂੰ ਇੱਕ ਮੁੱਠ ਹੋ ਕੇ ਰਹਿਣਾ ਚਾਹੀਦਾ ਹੈ ਅਤੇ ਜੇ ਕਿਤੇ ਐਸਸੀ ਸਮਾਜ ਵਿੱਚ ਕਿਸੇ ਨਾਲ ਧੱਕਾ ਹੁੰਦਾ ਹੈ ਤੇ ਸਾਨੂੰ ਉਸ ਵਿਅਕਤੀ ਦੇ ਨਾਲ ਸਾਰਿਆਂ ਨੂੰ ਮੋਢੇ ਨਾਲ ਮੋਢਾ ਲਾ ਕੇ ਚਟਾਨ ਦੀ ਤਰ੍ਹਾਂ ਖੜੇ ਹੋਣਾ ਚਾਹੀਦਾ ਹੈ ! ਇਸ ਮੌਕੇ ਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ ਨੂੰ ਬੇਗਮਪੁਰਾ ਟਾਈਗਰ ਫੋਰਸ ਦੀ ਯੂਨਿਟ ਹਰਿਆਣਾ ਭੁੰਗਾ ਦੇ ਪ੍ਰਧਾਨ ਅਨਿਲ ਕੁਮਾਰ ਬੰਟੀ,ਰਾਹੁਲ ਕਲੋਤਾ, ਸਤੀਸ਼ ਕੁਮਾਰ ਬਸੀ ਬਾਹਦ ,ਹਨੀ, ਅਮਰੀਕ ਸਿੰਘ ਰਾਜੂ, ਅਤੇ ਮਨਪ੍ਰੀਤ ਕਲੌਤਾ ਆਦਿ ਨੇਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਸਰੂਪ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ! ਇਸ ਮੌਕੇ ਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ ਨੇ ਕਿਹਾ ਕਿ ਫਿਲੋਰ ਦੇ ਨੇੜੇ ਪਿੰਡ ਨੰਗਲ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਲੱਗੀ ਮੂਰਤੀ ਤੇ ਖਾਲਿਸਤਾਨੀ ਨਾਅਰੇ ਲਿਖਣ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਵਿੱਚ ਕੇਂਦਰ ਤੇ ਪੰਜਾਬ ਦੀਆਂ ਏਜੰਸੀਆਂ ਲੱਗੀਆਂ ਹੋਈਆਂ ਹਨ ਅਤੇ ਸਰਕਾਰਾ ਅੰਬੇਡਕਰ ਸਾਹਿਬ ਦੇ ਬੁੱਤਾਂ ਦੀ ਸੁਰੱਖਿਆ ਕਰਨ ਵਿੱਚ ਬੁਰੀ ਤਰ੍ਹਾਂ ਫੇਲ ਹੋ ਰਹੀਆਂ ਹਨ । ਉਹਨਾਂ ਕਿਹਾ ਕੀ ਇਸ ਤੋ ਪਹਿਲਾ ਪਹਿਲਾਂ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਅੰਬੇਡਕਰ ਸਾਹਿਬ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ , ਸੰਵਿਧਾਨ ਨੂੰ ਅੱਗ ਲਗਾ ਕੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ,ਉਸ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਘਰੋਲ ਵਿਖੇ ਅੰਬੇਡਕਰ ਸਾਹਿਬ ਦੀ ਮੂਰਤੀ ਲਾਉਂਦੇ ਸਮੇਂ ਸ਼ਰਾਰਤੀ ਅਨਸਰਾਂ ਵਲੋ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੀ ਮੂਰਤੀ ਨਾਂ ਲਗਾਉਣ ਲਈ ਜੰਮ ਕੇ ਲੜਾਈ ਕੀਤੀ ਗਈ ਜਿੱਥੇ ਕਿ ਆਖਰ ਨੂੰ ਡਾਕਟਰ ਭੀਮ ਰਾਉ ਅੰਬੇਦਕਰ ਜੀ ਦੀ ਮੂਰਤੀ ਬੜੀ ਸ਼ਾਨੋ ਸ਼ੌਕਤ ਨਾਲ ਲਗਾਈ ਗਈ ਤੇ ਹੁਣ ਫਿਲੌਰ ਦੇ ਨੇੜੇ ਪਿੰਡ ਨੰਗਲ ਵਿੱਚ ਡਾ ਭੀਮ ਰਾਉ ਅੰਬੇਡਕਰ ਸਾਹਿਬ ਦੀ ਮੂਰਤੀ ਉੱਪਰ ਖਾਲਿਸਤਾਨੀ ਨਾਹਰੇ ਲਿਖ ਕੇ ਮਾਹੌਲ ਨੂੰ ਵਿਗਾੜਿਆ । ਉਹਨਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਰਲੀਮੈਂਟ ਵਿੱਚ ਅੰਬੇਡਕਰ ਸਾਹਿਬ ਪ੍ਰਤੀ ਆਪਣੀ ਮਾੜੀ ਮਾਨਸਿਕਤਾ ਦਾ ਇਜ਼ਹਾਰ ਕੀਤਾ ਸੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਦਫਤਰਾਂ ਵਿੱਚ ਅੰਬੇਡਕਰ ਸਾਹਿਬ ਦੀ ਫੋਟੋ ਤਾਂ ਲਗਾਈ ਹੋਈ ਹੈ ਪਰ ਕੰਮ ਅੰਬੇਡਕਰ ਸਾਹਿਬ ਦੇ ਸਿਧਾਂਤਾਂ ਦੇ ਉਲਟ ਕੀਤੇ ਜਾ ਰਹੇ ਹਨ।
ਉਹਨਾਂ ਸਰਕਾਰਾ ਨੂੰ ਸਖਤ ਸ਼ਬਦਾਂ ਵਿੱਚ ਕਿਹਾ ਕਿ ਗੁਰਪਤਵੰਤ ਸਿੰਘ ਪੰਨੂ ਨੂੰ ਭਾਰਤ ਲਿਆ ਕੇ ਉਸ ਉਪਰ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
