ਜੰਮੂ ਕਸ਼ਮੀਰ,ਪਹਿਲਗਾਮ ਵਿੱਚ ਆਤੰਕੀ ਅਟੈਕ, ਨਾਮ ਅਤੇ ਧਰਮ ਪੁੱਛਿਆ,ਫਿਰ ਚਲਾਈਆਂ ਗੋਲੀਆਂ ,

ਸ਼੍ਰੀਨਗਰ:(ਬਿਊਰੋ )ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਤੋ ਬਹੁਤ ਹੀ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਾਣਕਾਰੀ ਦੇ ਅਨੁਸਾਰ ਬੈਸਰਨ ਪਹਿਲਗਾਮ ਵਿੱਚ ਮੰਗਲਵਾਰ ਨੂੰ ਅੱਤਵਾਦੀਆਂ ਨਾਲ ਲੋਹਾ ਲੈਣ ਲਈ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਹਮਲੇ ਵਿੱਚ ਕਈ ਲੋਕ ਮਾਰੇ ਗਏ ਹਨ। ਇਸ ਦੇ ਨਾਲ ਹੀ ਇੱਕ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਲਸ਼ਕਰ-ਏ-ਤੋਇਬਾ ਨਾਲ ਜੁੜੇ ਅੱਤਵਾਦੀ ਸੰਗਠਨ, ਰੈਜ਼ਿਸਟੈਂਸ ਫਰੰਟ (ਟੀਆਰਐਫ) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਰਿਪੋਰਟਾਂ ਅਨੁਸਾਰ, ਇਸ ਭਿਆਨਕ ਅੱਤਵਾਦੀ ਹਮਲੇ ਵਿੱਚ ਘੱਟੋ-ਘੱਟ 26 ਸੈਲਾਨੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ ਜਦੋਂ ਕਿ ਕਈ ਹੋਰ ਜ਼ਖਮੀ ਹੋਣ ਦੀ ਖ਼ਬਰ ਹੈ। ਹਮਲੇ ਦੌਰਾਨ ਅੱਤਵਾਦੀਆਂ ਨੇ ਸੈਲਾਨੀਆਂ ਤੋਂ ਉਨ੍ਹਾਂ ਦਾ ਨਾਮ ਅਤੇ ਧਰਮ ਪੁੱਛਿਆ ਅਤੇ ਫਿਰ ਗੋਲੀਆਂ ਚਲਾਈਆਂ, ਜਿਸ ਨਾਲ ਇਸ ਘਟਨਾ ਸਬੰਧੀ ਚਿੰਤਾ ਹੋਰ ਵੀ ਵਧ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਟੀਆਰਐਫ ਇੱਕ ਅੱਤਵਾਦੀ ਸੰਗਠਨ ਹੈ, ਜੋ 2019 ਵਿੱਚ ਜੰਮੂ-ਕਸ਼ਮੀਰ ਵਿੱਚ ਧਾਰਾ 370 ਨੂੰ ਰੱਦ ਕਰਨ ਤੋਂ ਬਾਅਦ ਉਭਰਿਆ ਸੀ। ਇਹ ਪਾਕਿਸਤਾਨ ਸਮਰਥਿਤ ਜੇਹਾਦੀ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਇੱਕ ਹੋਰ ਨਾਮ ਹੈ। ਟੀਆਰਐਫ ਨੇ ਵਾਰ-ਵਾਰ ਆਮ ਨਾਗਰਿਕਾਂ, ਖਾਸ ਕਰਕੇ ਕਸ਼ਮੀਰੀ ਪੰਡਤਾਂ ਵਰਗੇ ਘੱਟ ਗਿਣਤੀ ਭਾਈਚਾਰਿਆਂ ਦੇ ਮੈਂਬਰਾਂ, ਸਰਕਾਰੀ ਕਰਮਚਾਰੀਆਂ ਅਤੇ ਸੈਲਾਨੀਆਂ ‘ਤੇ ਹਮਲੇ ਕੀਤੇ ਹਨ। ਇਹ ਸੰਗਠਨ ਭਾਰਤੀ ਸੁਰੱਖਿਆ ਬਲਾਂ ‘ਤੇ ਵੀ ਹਮਲੇ ਕਰਦਾ ਹੈ।
