ਮੁੱਖ ਮੰਤਰੀ ਭਗਵੰਤ ਮਾਨ ਨੇ “ਸੜਕ ਢਾਂਚਾ ਵਿਕਾਸ ਮਿਲਣੀ’ ਪ੍ਰੋਗਰਾਮ ‘ਚ ਕੀਤੀ ਸ਼ਿਰਕਤ

ਚੰਡੀਗੜ੍ਹ (ਬਿਊਰੋ)ਚੰਡੀਗੜ੍ਹ ਵਿਖੇ ਪੰਜਾਬ ਮੰਡੀ ਬੋਰਡ ਤੇ ਪੰਜਾਬ ਲੋਕ ਨਿਰਮਾਣ ਵਿਭਾਗ ਵੱਲੋੰ ਕਰਵਾਏ ਗਏ ‘ਸੜਕ ਢਾਂਚਾ ਵਿਕਾਸ ਮਿਲਣੀ’ ਪ੍ਰੋਗਰਾਮ ‘ਚ ਸ਼ਿਰਕਤ ਕੀਤੀ। ਪਿੰਡਾਂ ਦੀਆਂ 18,944 ਕਿਲੋਮੀਟਰ ਲੰਬਾਈ ਦੀਆਂ ਲਿੰਕ ਸੜਕਾਂ ਦੀ ਰਿਪੇਅਰ/ਅੱਪਗ੍ਰੇਡੇਸ਼ਨ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ।ਸੂਬੇ ਦੇ ਸਮੁੱਚੇ ਠੇਕੇਦਾਰਾਂ ਅਤੇ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਕੁਆਲਟੀ ਸੰਬੰਧੀ ਜਰੂਰੀ ਨੁਕਤਿਆਂ ਨੂੰ ਯਕੀਨੀ ਬਣਾਉਣ ਲਈ ਜਾਣੂ ਕਰਵਾਇਆ। ਹੁਣ ਪੰਜਾਬ ਦੀਆਂ ਲਿੰਕ ਸੜਕਾਂ ਦੀ ਰਿਪੇਅਰ ਦੇ ਨਾਲ-ਨਾਲ ਅਗਲੇ 5 ਸਾਲਾਂ ਤੱਕ ਦੇਖ-ਭਾਲ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇਗੀ।
