ਮਹਿਬੂਬਾ ਮੁਫਤੀ ਨੇ ਕੀਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਯਕੀਨੀ ਬਣਾਈ ਜਾਵੇ ਕਸ਼ਮੀਰੀਆਂ ਦੀ ਸੁਰੱਖਿਆ

ਜਲੰਧਰ/ਸ੍ਰੀਨਗਰ:(ਸੁਨੀਲ ) ਪਹਿਲਗਾਂਵ ਹਮਲੇ ਤੋਂ ਬਾਅਦ ਕਸ਼ਮੀਰੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੀਪਲ ਡੈਮੋਕਰੇਟਵ ਪਾਰਟੀ ਦੀ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸੱਜੇ-ਪੱਖੀ ਸਮੂਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਦੇਸ਼ ਦੇ ਹੋਰ ਹਿੱਸਿਆਂ ਵਿੱਚ ਰਹਿ ਰਹੇ ਕਸ਼ਮੀਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
