ਪੰਜਾਬ ਪੁਲਿਸ ਵੱਲੋ ਐਨ.ਡੀ.ਪੀ.ਐਸ.ਐਕਟ ਤਹਿਤ ਇੱਕ ਮੁਲਜਮ ਗ੍ਰਿਫਤਾਰ ! 

ਪੰਜਾਬ ਪੁਲਿਸ ਵੱਲੋ ਐਨ.ਡੀ.ਪੀ.ਐਸ.ਐਕਟ ਤਹਿਤ ਇੱਕ ਮੁਲਜਮ ਗ੍ਰਿਫਤਾਰ ! 

ਹੁਸ਼ਿਆਰਪੁਰ 1 ਮਈ ( ਤਰਸੇਮ ਦੀਵਾਨਾ ) ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਡੀ. ਐਸ. ਪੀ. ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ. ਐਸ. ਆਈ ਗੁਰਬਚਨ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਮੁਲਜਮ ਸੁਰਿੰਦਰ ਪਾਲ ਪੁੱਤਰ ਮਹਿੰਦਰ ਪਾਲ ਵਾਸੀ ਉਸਮਾਨ ਸ਼ਹੀਦ ਹਾਲ ਵਾਸੀ ਦਸ਼ਮੇਸ਼ ਨਗਰ ਦਸੂਹਾ ਥਾਣਾ ਦਸੂਹਾ ਨੂੰ ਸਮੇਤ 55 ਖੁੱਲੀਆ ਨਸ਼ੀਲੀਆ ਗੋਲੀਆਂ ਬਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।ਜਿਸਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਵਾਰੇ ਪਤਾ ਲਗਾਇਆ ਜਾਵੇਗਾ ।

ਫੋਟੋ ਅਜਮੇਰ ਦੀਵਾਨਾ

Leave a Reply

Your email address will not be published. Required fields are marked *