ਪੁਲਿਸ ਨੇ ਵੱਖ-ਵੱਖ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਤਹਿਤ ਕੀਤਾ 2 ਵਿਅਕਤੀਆਂ ਨੂੰ ਗ੍ਰਿਫਤਾਰ

ਪੁਲਿਸ ਨੇ ਵੱਖ-ਵੱਖ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਤਹਿਤ ਕੀਤਾ 2 ਵਿਅਕਤੀਆਂ ਨੂੰ ਗ੍ਰਿਫਤਾਰ

ਹੁਸ਼ਿਆਰਪੁਰ 26 ਅਪ੍ਰੈਲ ( ਤਰਸੇਮ ਦੀਵਾਨਾ ) ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਕੇਸ਼ ਕੁਮਾਰ ਐਸ.ਪੀ ਡੀ ਇੰਨਵੈਸਟੀਗੇਸ਼ਨ ਅਤੇ ਬਲਵਿੰਦਰ ਸਿੰਘ ਡੀ. ਐਸ. ਪੀ. ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ ” ਤਹਿਤ ਏ.ਐਸ.ਆਈ ਦਿਲਾਦਰ ਸਿੰਘ ਸਮੇਤ ਸਾਥੀ ਕਰਮਚਾਰੀਆ ਨੇ

ਕਥਿਤ ਦੋਸ਼ੀ ਦਵਿੰਦਰ ਸਿੰਘ ਉਰਫ ਸਾਬੀ ਪੁੱਤਰ ਕਰਨੈਲ ਸਿੰਘ ਵਾਸੀ ਜਲੋਟਾ ਥਾਣਾ ਦਸੂਹਾ ਨੂੰ ਕਾਬੂ ਕਰਕੇ ਉਸ ਪਾਸੋ 15.96 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕੀਤਾ ਗਿਆ

। ਉਹਨਾਂ ਦੱਸਿਆ ਕਿ ਉਕਤ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਹੋਰ ਡੁਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਪਿਛੋਂਕੜ ਵਾਰੇ ਵੀ ਪੁੱਛਤਾਸ ਕੀਤੀ ਜਾਵੇਗੀ ।

ਇਸੇ ਤਰਾਂ ” ਏ ਐਸ ਆਈ ਮਹਿੰਦਰ ਸਿੰਘ ਨੇ ਸਾਥੀ ਕਰਮਚਾਰੀਆ ਦੇ ਕਥਿਤ ਦੋਸ਼ੀ ਗਗਨਦੀਪ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀ ਜਲੋਟਾ ਥਾਣਾ ਦਸੂਹਾ ਨੂੰ ਕਾਬੂ ਕਰਕੇ ਇਕ ਪੰਨੀ ਲਾਈਟਰ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਦਾ ਇਕ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਸਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਨਸ਼ਾ ਛੁਡਾਓ ਕੇਂਦਰ ਸਿਵਲ ਹਸਪਤਾਲ ਦਸੂਹਾ ਵਿਖ਼ੇ ਦਾਖਲ ਕਰਵਾਇਆ ਗਿਆ ।

ਫੋਟੋ ਅਜਮੇਰ ਦੀਵਾਨਾ

Leave a Reply

Your email address will not be published. Required fields are marked *