ਦਿੱਲੀ ਵਿੱਚ ਖਰਾਬ ਮੌਸਮ ਦੇ ਕਰਕੇ ਕਈ ਉਡਾਨਾਂ ਵਿੱਚ ਦੇਰੀ

ਨਵੀਂ ਦਿੱਲੀ: 2 ਮਈ (ਬਿਊਰੋ) ਮੀਂਹ ਪੈਣ ਨਾਲ ਵਧਦੀ ਗਰਮੀ ਤੋਂ ਬੇਸ਼ੱਕ ਲੋਕਾਂ ਨੂੰ ਰਾਹਤ ਮਿਲੀ ਹੈ ਪਰ ਉੱਥੇ ਹੀ ਕਿਤੇ ਨਾ ਕਿਤੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ ਹੈ।ਸ਼ੁੱਕਰਵਾਰ ਸਵੇਰੇ ਰਾਸ਼ਟਰੀ ਰਾਜਧਾਨੀ ਵਿੱਚ ਭਾਰੀ ਮੀਂਹ ਪਿਆ, ਜਿਸ ਕਾਰਨ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਡਾਣ ਸੰਚਾਲਨ ਪ੍ਰਭਾਵਿਤ ਹੋਇਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮੌਸਮ ਵਿੱਚ ਅਚਾਨਕ ਬਦਲਾਅ ਦੇ ਕਾਰਨ, ਭਾਰਤੀ ਮੌਸਮ ਵਿਭਾਗ (IMD) ਨੇ ਦਿੱਲੀ ਲਈ ‘ਰੈੱਡ ਅਲਰਟ’ ਜਾਰੀ ਕੀਤਾ ਹੈ। ਦਿੱਲੀ ਦੇ ਕਈ ਹਿੱਸਿਆਂ ਵਿੱਚ ਪਾਣੀ ਭਰਨ ਅਤੇ ਦਰੱਖਤ ਉੱਖੜਨ ਦੀਆਂ ਰਿਪੋਰਟਾਂ ਮਿਲੀਆਂ ਹਨ।ਹਵਾਈ ਅੱਡੇ ਦਾ ਸੰਚਾਲਨ ਕਰਨ ਵਾਲੀ ਕੰਪਨੀ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਡਾਇਲ) ਨੇ ਕਿਹਾ ਕਿ ਖਰਾਬ ਮੌਸਮ ਕਾਰਨ ਕੁਝ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਏਅਰ ਇੰਡੀਆ ਨੇ ਕਿਹਾ ਕਿ ਪ੍ਰਤੀਕੂਲ ਮੌਸਮ ਕਾਰਨ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਉਡਾਣ ਸੰਚਾਲਨ ਪ੍ਰਭਾਵਿਤ ਹੋਇਆ ਹੈ।
