ਪਲੇਸਮੈਂਟ ਕੈਂਪ ’ਚ 24 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ

ਪਲੇਸਮੈਂਟ ਕੈਂਪ ’ਚ 24 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ

 

ਜਲੰਧਰ, 16ਮਾਰਚ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਬੁੱਧਵਾਰ ਨੂੰ ਆਪਣੇ ਦਫ਼ਤਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 24 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਰਣਜੀਤ ਕੌਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਵਿਨੀਤ ਸਕਿਓਰਟੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸ਼ਿਰਕਤ ਕੀਤੀ ਗਈ ਅਤੇ 44 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 24 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ ਹੈ।

ਰਣਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਮੇਂ-ਸਮੇਂ ’ਤੇ ਅਜਿਹੇ ਪਲੇਸਮੈਂਟ ਕੈਂਪ ਲਗਾ ਕੇ ਬੇਰੋਜ਼ਗਾਰ ਨੌਜਵਾਨਾਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਕੀਤੀ ਜਾਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਬਿਊਰੋ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰੋਜ਼ਗਾਰ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸੰਪਰਕ ਕਰ ਸਕਦੇ ਹਨ ਅਤੇ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰ. 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *