ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਚੜਿਆ ਪੁਲਿਸ ਦੇ ਅੜਿੱਕੇ  

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਚੜਿਆ ਪੁਲਿਸ ਦੇ ਅੜਿੱਕੇ  
ਹੁਸ਼ਿਆਰਪੁਰ 10 ਮਈ ( ਤਰਸੇਮ ਦੀਵਾਨਾ )  ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਅਤੇ ਡੀ ਐਸ ਪੀ  ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ  ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ. ਐਸ. ਆਈ ਸਰਬਜੀਤ ਸਿੰਘ ਆਪਣੀ ਪੁਲਿਸ ਟੀਮ ਨਾਲ ਅਜੈ ਪੁੱਤਰ ਰਾਜਾ ਰਾਮ ਨੂੰ 35 ਨਸ਼ੀਲੀਆ ਗੋਲੀਆਂ ਸਮੇਤ  ਬਰਾਮਦ ਕਰਕੇ ਉਸ ਉਪਰ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ  ਹੈ। ਉਹਨਾਂ ਦੱਸਿਆ ਕਿ ਉਕਤ ਵਿਅਕਤੀ ਨੂੰ  ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

Leave a Reply

Your email address will not be published. Required fields are marked *