ਮੁੱਖ ਮੰਤਰੀ ਭਗਵੰਤ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮਹਾਰਾਜਾ ਅਗਰਸੈਨ ਸਮਾਰਕ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਰੱਖਿਆ।

ਨਾਭਾ (ਬਿਊਰੋ)ਨਾਭਾ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਮਹਾਰਾਜਾ ਅਗਰਸੈਨ ਸਮਾਰਕ ਦੀ ਨਵੀਂ ਉਸਾਰੀ ਦਾ ਨੀਂਹ ਪੱਥਰ ਰੱਖਿਆ। ਜਿਸ ਨੂੰ ਤੈਅ ਸਮੇਂ ‘ਚ ਤਿਆਰ ਕਰਕੇ ਲੋਕ ਸਮਰਪਿਤ ਕੀਤਾ ਜਾਵੇਗਾ।ਸ਼ਾਂਤੀ ਦੇ ਪੁੰਜ ਵਜੋਂ ਜਾਣੇ ਜਾਂਦੇ ਮਹਾਰਾਜਾ ਅਗਰਸੈਨ ਜੀ ਨੇ ਲੋਕਾਂ ਨੂੰ ਮਾਨਵਤਾ ਦੀ ਭਲਾਈ ਦਾ ਸੰਦੇਸ਼ ਦਿੱਤਾ। ਅਗਰਵਾਲ ਸਮਾਜ ਦਾ ਦੇਸ਼ ਦੀ ਤਰੱਕੀ ‘ਚ ਬਹੁਤ ਵੱਡਾ ਯੋਗਦਾਨ ਰਿਹਾ ਹੈ। ਅੱਜ ਵੀ ਉਹ ਦੇਸ਼ ਅਤੇ ਸੂਬੇ ਨੂੰ ਬੁਲੰਦੀਆਂ ਤੱਕ ਲੈ ਕੇ ਜਾਣ ਲਈ ਕੰਮ ਕਰ ਰਹੇ ਹਨ। ਪੰਜਾਬ ਦੀ ਤੱਰਕੀ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ‘ਚ ਸਾਨੂੰ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣ ਦੀ ਲੋੜ ਹੈ।
