35 ਸਾਲਾਂ ਨੌਜਵਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਹਾਰ ਦੌਰੇ ਤੇ ਜਾਨੋਂ ਮਾਰਨ ਦੀ ਦਿੱਤੀ ਧਮਕੀ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਭਾਗਲਪੁਰ: ਬਿਹਾਰ ,30 ਮਈ (ਬਿਊਰੋ) ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਾਣਕਾਰੀ ਮੁਤਾਬਕ 35 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋ ਦਿਨਾਂ ਬਿਹਾਰ ਦੌਰੇ ਦੌਰਾਨ ਕਥਿਤ ਤੌਰ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ, ਪੁਲਿਸ ਨੇ ਸ਼ੁੱਕਰਵਾਰ ਨੂੰ ਕਿਹਾ।ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਸ਼ੀ ਨੂੰ ਵੀਰਵਾਰ ਸ਼ਾਮ ਨੂੰ ਸੁਲਤਾਨਗੰਜ ਥਾਣਾ ਖੇਤਰ ਦੇ ਮਹੇਸ਼ੀ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
