ਨਰਿੰਦਰ ਮੋਦੀ ਸਰਕਾਰ ਵੱਲੋਂ ਸਿੱਖ ਪਛਾਣ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ :- ਸਿੰਗੜੀਵਾਲਾ 

ਨਰਿੰਦਰ ਮੋਦੀ ਸਰਕਾਰ ਵੱਲੋਂ ਸਿੱਖ ਪਛਾਣ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ :- ਸਿੰਗੜੀਵਾਲਾ 

ਹੁਸ਼ਿਆਰਪੁਰ, 27 ਜੂਨ ( ਤਰਸੇਮ ਦੀਵਾਨਾ ) ਮਾਧੋ ਦਾਸ ਬੈਰਾਗੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਅੰਮ੍ਰਿਤ ਛੱਕ ਕੇ ਸਿੰਘ ਸੱਜ ਗਏ ਸਨ ਅਤੇ ਆਪਣੇ ਬਹਾਦਰੀ ਦੇ ਕਾਰਨਾਮਿਆਂ ਨਾਲ ਪਹਿਲਾ ਸਿੱਖ ਰਾਜ ਸਥਾਪਿਤ ਕਰ ਕੇ ਸਿੱਖ ਕੌਮ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ਨਾਲ ਸਤਿਕਾਰੇ ਗਏ ਉਹਨਾਂ ਨੂੰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੁਬਾਰਾ ਹਿੰਦੂਤਵੀ ਰੰਗ ਵਿੱਚ ਰੰਗ ਕੇ “ਵੀਰ ਬੰਦਾ ਵੈਰਾਗੀ” ਨਾਂ ਨਾਲ ਪ੍ਰਚਾਰ ਕੇ ਬਾਬਾ ਬੰਦਾ ਸਿੰਘ ਬਹਾਦਰ ਦੀ ਸਿੱਖ ਪਹਿਚਾਣ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਨੂੰ ਸਿੱਖ ਕੌਮ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜਿਲ੍ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੁਆਰਾ ਸਿੱਖ ਨਾਇਕਾਂ ਦੀ ਸਿੱਖ ਪਹਿਚਾਣ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਦਾ ਸਖਤ ਵਿਰੋਧ ਕਰਦਿਆਂ ਹੋਇਆਂ ਕੀਤਾ ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੇ ਦੇਸ਼ ਅਤੇ ਵਿਦੇਸ਼ ਅੰਦਰ ਸਿੱਖ ਨੌਜਵਾਨਾਂ ਦੀ ਟਾਰਗੇਟ ਕਿਲੰਗ ਕਰਵਾ ਕੇ ਖਤਮ ਕਰਨ ਦੇ ਦੋਸ਼ ਵੱਡੀ ਪੱਧਰ ਤੇ ਲੱਗ ਰਹੇ ਹਨ ਜਿਸ ਦਾ ਅੰਤਰਰਾਸ਼ਟਰੀ ਪੱਧਰ ਤੇ ਵੱਡੀ ਪੱਧਰ ਤੇ ਵਿਰੋਧ ਹੋ ਰਿਹਾ ਹੈਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਖ ਕੌਮ ਖਿਲਾਫ ਆਪਣੀਆਂ ਕੋਜੀਆਂ ਸਾਜਿਸ਼ਾਂ ਤੁਰੰਤ ਬੰਦ ਕਰਕੇ ਪੰਜਾਬ ਅਤੇ ਸਿੱਖ ਕੌਮ ਦੇ ਮਸਲੇ ਹੱਲ ਕਰਕੇ ਮਾਹੌਲ ਸੁਖਾਵਾਂ ਬਣਾਵੇ ਇਸ ਵਿੱਚ ਹੀ ਸਾਰਿਆਂ ਦਾ ਭਲਾ ਹੈ।

Leave a Reply

Your email address will not be published. Required fields are marked *