56.63 ਲੱਖ ਦੀ ਗ੍ਰਾੰਟ ਨਾਲ ਚੱਬੇਵਾਲ ਦੇ ਵਿਕਾਸ ਨੂੰ ਮਿਲੇਗੀ ਤੇਜੀ – ਡਾ. ਰਾਜ ਕੁਮਾਰ

56.63 ਲੱਖ ਦੀ ਗ੍ਰਾੰਟ ਨਾਲ ਚੱਬੇਵਾਲ ਦੇ ਵਿਕਾਸ ਨੂੰ ਮਿਲੇਗੀ ਤੇਜੀ – ਡਾ. ਰਾਜ ਕੁਮਾਰ

ਮੇਂਬਰ ਪਾਰਲੀਮੈਂਟ ਵੱਲੋਂ ਪੰਚਾਇਤਾਂ ਨੂੰ ਚੈੱਕ ਵੰਡੇ, ਲੋਕਾਂ ਨੂੰ ਸਰਕਾਰ ਦੀਆਂ ਉਪਲਬਧੀਆਂ ਨਾਲ ਕਰਵਾਇਆ ਰੂਬਰੂ

ਹੁਸ਼ਿਆਰਪੁਰ 27 ਜੂਨ ( ਤਰਸੇਮ ਦੀਵਾਨਾ ) ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਲਈ ਮੇਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ ਨੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਕੁੱਲ 56.63 ਲੱਖ ਰੁਪਏ ਦੇ ਚੈੱਕ ਵੰਡੇ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਹ ਰਕਮ ਪਿੰਡਾਂ ਵਿੱਚ ਗਲੀਆਂ, ਨਾਲੀਆਂ, ਸਟਰੀਟ ਲਾਈਟਾਂ, ਪਾਣੀ ਸਪਲਾਈ ਅਤੇ ਹੋਰ ਭੌਤਿਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਿੱਤੀ ਜਾ ਰਹੀ ਹੈ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਖੇਡ ਵੱਲ ਮੋਟਿਵੇਟ ਕਰਨ ਲਈ ਖੇਡ ਮੈਦਾਨ ਅਤੇ ਜਿਮ ਲਈ ਵਿਸ਼ੇਸ਼ ਗ੍ਰਾਂਟ ਦਿੱਤੀ ਗਈ ਹੈ। ਇਹ ਗ੍ਰਾਂਟ ਚੱਬੇਵਾਲ ਹਲਕੇ ਦੇ ਪਿੰਡਾਂ ਜਿਵੇਂ ਕਿ ਢੱਕੋਵਾਲ, ਮਰੁਲੀ ਬ੍ਰਾਹਮਣਾ, ਪੰਡੋਰੀ ਬੀਬੀ, ਹਾਰਟਾ, ਰਾਜਪੁਰ ਭਾਈਆਂ, ਚਿੱਤੋ, ਜੱਲੋਵਾਲ, ਹਰਮੋਇਆ, ਖੇੜਾ ਕਲਾ, ਖਨੋੜਾ, ਜਿਆਣ, ਬਡਲਾ, ਅਹਿਰਾਣਾ ਕਲਾਂ ਆਦਿ ਨੂੰ ਦਿੱਤੀ ਗਈ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਰਾਜ ਦੇ ਹਰ ਹਿੱਸੇ ਵਿੱਚ ਸਮਾਨ ਤਰੀਕੇ ਨਾਲ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ-ਮੁਕਤ, ਪਾਰਦਰਸ਼ੀ ਅਤੇ ਜਨ ਸੇਵਾ ਨੂੰ ਸਮਰਪਿਤ ਰੁਖ ਨਾਲ ਕੰਮ ਕਰ ਰਹੀ ਹੈ।

 

ਇਸ ਮੌਕੇ ਵੱਡੀ ਗਿਣਤੀ ਵਿੱਚ ਗ੍ਰਾਮ ਪੰਚਾਇਤਾਂ ਦੇ ਨੁਮਾਇਂਦੇ, ਸਥਾਨਕ ਨਿਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਵੱਲ ਉਠਾਏ ਜਾ ਰਹੇ ਕਦਮਾਂ ਦੀ ਸਾਰਾਹਣਾ ਕੀਤੀ ਅਤੇ ਚੱਬੇਵਾਲ ਦੇ ਵਿਧਾਇਕ ਡਾ. ਈਸ਼ਾਂਕ ਅਤੇ ਸਾਂਸਦ ਡਾ. ਰਾਜਕੁਮਾਰ ਚੱਬੇਵਾਲ ਦਾ ਧੰਨਵਾਦ ਕੀਤਾ। ਕਾਰਜਕ੍ਰਮ ਦੇ ਅੰਤ ‘ਚ ਡਾ. ਰਾਜਕੁਮਾਰ ਚੱਬੇਵਾਲ ਨੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਲੈਣ ਅਤੇ ਆਪਣੇ ਖੇਤਰ ਦੇ ਵਿਕਾਸ ਵਿੱਚ ਭਾਗੀਦਾਰ ਬਣਣ। ਇਸ ਮੌਕੇ ਸਰਪੰਚ ਸੁਨੀਤਾ ਦੇਵੀ, ਸਰਪੰਚ ਮੇਜਰ ਸਿੰਘ, ਸਰਪੰਚ ਮੋਹਨ ਲਾਲ, ਕਾਲਾ ਜੱਲੋਵਾਲ, ਰਿੰਕੂ ਸਿੱਧੂ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *