ਪੁਲਿਸ ਵੱਲੋ ਐਨ ਡੀ ਪੀ ਐਸ ਐਕਟ ਦੇ ਤਹਿਤ ਇਕ ਕਥਿਤ ਦੋਸ਼ੀ ਗ੍ਰਿਫਤਾਰ !

ਹੁਸ਼ਿਆਰਪੁਰ 30 ਜੂਨ ( ਤਰਸੇਮ ਦੀਵਾਨਾ ) ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਅਤੇ ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਗੁਰਬਚਨ ਸਿੰਘ ਨੇ ਸਾਥੀ ਕਰਮਚਾਰੀਆ ਨਾਲ ਮੁਲਜਮ ਧੀਰਜ਼ ਕੁਮਾਰ ਪੁੱਤਰ ਉਮ ਪ੍ਰਕਾਸ਼ ਨੂੰ ਕਾਬੂ ਕਰਕੇ ਉਸ ਪਾਸੋ ਇਕ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਨੂੰ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ, ਜਿਸ ਪਾਸੋ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ । ਉਹਨਾਂ ਦੱਸਿਆ ਕਈ ਉਕਤ ਵਿਅਕਤੀ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਨਸ਼ਾ ਛੁਡਾਓ ਕੇਂਦਰ ਸਿਵਲ ਹਸਪਤਾਲ ਦਸੂਹਾ ਵਿਖ਼ੇ ਦਾਖਲ ਕਰਵਾਇਆ ਜਾਵੇਗਾ।
ਫੋਟੋ ਅਜਮੇਰ ਦੀਵਾਨਾ
