ਮੁਹੱਰਮ ਦੇ ਜਲੂਸ ਦੌਰਾਨ ਬਿਜਲੀ ਦੀ ਚਪੇਟ ਵਿੱਚ ਆਉਣ ਨਾਲ਼ ਇੱਕ ਵਿਅਕਤੀ ਦੀ ਮੌਤ, 24 ਜ਼ਖਮੀ

ਮੁਹੱਰਮ ਦੇ ਜਲੂਸ ਦੌਰਾਨ ਬਿਜਲੀ ਦੀ ਚਪੇਟ ਵਿੱਚ ਆਉਣ ਨਾਲ਼ ਇੱਕ ਵਿਅਕਤੀ ਦੀ ਮੌਤ, 24 ਜ਼ਖਮੀ

ਦਰਭੰਗਾ/ਮੁਜ਼ੱਫਰਪੁਰ(ਬਿਊਰੋ )ਬਿਹਾਰ ਦੇ ਦਰਭੰਗਾ ਜ਼ਿਲ੍ਹੇ ਤੂੰ ਬਹੁਤ ਹੀ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ ਜਾਣਕਾਰੀ ਅਨੁਸਾਰ ਸ਼ਨੀਵਾਰ ਸ਼ਾਮ ਨੂੰ ਮੁਹੱਰਮ ਦੇ ਜਲੂਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 24 ਜ਼ਖਮੀ ਹੋ ਗਏ। ਇਹ ਜਾਣਕਾਰੀ ਪੁਲਿਸ ਨੇ ਦਿੱਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਰਭੰਗਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਕੌਸ਼ਲ ਕੁਮਾਰ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮੁਹੱਰਮ ਦਾ ਜਲੂਸ ਸਕਤਪੁਰ ਥਾਣਾ ਅਧੀਨ ਆਉਂਦੇ ਕਕੋਰਹਾ ਪਿੰਡ ਵਿੱਚੋਂ ਲੰਘ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਤਾਜੀਆ ਦਾ ਇੱਕ ਹਿੱਸਾ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿੱਚ ਆ ਗਿਆ। ਜਿਸ ਨਾਲ ਇਹ ਹਾਦਸਾ ਹੋ ਗਿਆ।

ਉਨ੍ਹਾਂ ਦੱਸਿਆ ਕਿ ਉਥੇ ਮੌਜੂਦ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਨੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ। ਜਿੱਥੇ ਕਿ ਘਾਇਲਾਂ ਦਾ ਇਲਾਜ ਚੱਲ ਰਿਹਾ ਹੈ। ਕੌਸ਼ਲ ਕੁਮਾਰ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੁਲਸ ਨੇ ਇਹ ਵੀ ਦੱਸਿਆ ਕਿ ਇਕ ਹੋਰ ਘਟਨਾ ‘ਚ ਮੁਜ਼ੱਫਰਪੁਰ ਜ਼ਿਲੇ ਦੇ ਬਰਿਆਰਪੁਰ ਇਲਾਕੇ ‘ਚ ਜਲੂਸ ਦੌਰਾਨ ਦੋ ਵੱਖ-ਵੱਖ ਭਾਈਚਾਰਿਆਂ ਦੇ ਸਮੂਹਾਂ ਵਿਚਾਲੇ ਝੜਪ ‘ਚ ਦੋ ਲੋਕ ਜ਼ਖਮੀ ਹੋ ਗਏ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁਜ਼ੱਫਰਪੁਰ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਸੁਸ਼ੀਲ ਕੁਮਾਰ। ਉਨ੍ਹਾਂ ਕਿਹਾ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮੁਹੱਰਮ ਦਾ ਜਲੂਸ ਬਰਿਆਰਪੁਰ ਪੁਲਿਸ ਸਟੇਸ਼ਨ ਦੇ ਗੌਰੀਹਰ ਖੇਤਰ ਵਿੱਚੋਂ ਲੰਘ ਰਿਹਾ ਸੀ।ਉਨ੍ਹਾਂ ਕਿਹਾ, “ਦੋ ਭਾਈਚਾਰਿਆਂ ਵਿਚਕਾਰ ਗਰਮਾ-ਗਰਮ ਬਹਿਸ ਤੋਂ ਬਾਅਦ ਝੜਪ ਹੋ ਗਈ, ਜਿਸ ਵਿੱਚ ਦੋ ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਤੁਰੰਤ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ। ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ।

Leave a Reply

Your email address will not be published. Required fields are marked *