ਜਲੰਧਰ, ਪੁਲਿਸ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਹਾਈ-ਟੈਕ ਨਾਕੇ, ਵਾਹਨਾਂ ਦੀ ਕੀਤੀ ਗਈ ਚੈਕਿੰਗ

ਜਲੰਧਰ : (ਸੁਨੀਲ) ਜਲੰਧਰ ਵਿੱਚ ਹੋ ਰਹੀਆਂ ਵਾਰਦਾਤਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਅਤੇ ਜਨਤਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ, ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ 30 ਹਾਈ-ਟੈਕ ਨਾਕੇ ਲਗਾਏ ਗਏ ਹਨ। ਇਹ ਕਾਰਵਾਈ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੱਲੋਂ ਸੰਭਾਲੀ ਗਈ ਸੀ। ਪੁਲਿਸ ਨੇ 16 ਸੀਨੀਅਰ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਹੇਠ ਇਨ੍ਹਾਂ ਸੜਕਾਂ ‘ਤੇ ਕੁੱਲ 378 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਸਨ, ਤਾਂ ਜੋ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਕੀਤਾ ਜਾ ਸਕੇ। ਇਸ ਕਾਰਵਾਈ ਦੌਰਾਨ, 635 ਦੋ ਪਹੀਆ ਵਾਹਨਾਂ ਅਤੇ 471 ਚਾਰ ਪਹੀਆ ਵਾਹਨਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ, 122 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 8 ਵਾਹਨ ਜ਼ਬਤ ਕੀਤੇ ਗਏ।
