ਕਿਸਾਨਾਂ ਦੀਆਂ ਮੋਟਰਾਂ ਦੇ ਨਵੇਂ ਕਨੈਕਸ਼ਨ ਜਾਰੀ ਕਰਨ ਸਬੰਧੀ, ਚਿਪ ਵਾਲੇ ਮੀਟਰਾਂ ਦੇ ਵਿਰੋਧ ਵਿੱਚ ਅਤੇ ਹੋਰ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ

ਕਿਸਾਨਾਂ ਦੀਆਂ ਮੋਟਰਾਂ ਦੇ ਨਵੇਂ ਕਨੈਕਸ਼ਨ ਜਾਰੀ ਕਰਨ ਸਬੰਧੀ, ਚਿਪ ਵਾਲੇ ਮੀਟਰਾਂ ਦੇ ਵਿਰੋਧ ਵਿੱਚ ਅਤੇ ਹੋਰ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ

ਠੇਕੇਦਾਰੀ ਪ੍ਰਬੰਧ ਖਤਮ ਕਰਕੇ ਬਿਜਲੀ ਮਹਿਕਮੇ ਦਾ ਸਾਰਾ ਪ੍ਰਬੰਧ ਸਰਕਾਰ ਆਪਣੇ ਹੱਥ ਵਿੱਚ ਲਵੇ :- ਬਲਦੇਵ ਸਿੰਘ ਜੀਰਾ, ਨਛੱਤਰ ਸਿੰਘ ਬਾਈ  

                                       

 

ਕਿਸ਼ਨਗੜ੍ਹ //ਭੋਗਪੁਰ(Sunil) ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਨੇ ਅੱਜ ਪੰਜਾਬ ਭਰ ਵਿੱਚ ਬਿਜਲੀ ਦਫਤਰਾਂ ਸਾਹਮਣੇ 11 ਵਜੇ ਤੋਂ ਲੈ ਕੇ 2 ਵਜੇ ਤੱਕ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸੇ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਭੋਗਪੁਰ ਦਫ਼ਤਰ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਦੋਆਬਾ ਪ੍ਰਧਾਨ ਬਾਈ ਨੱਛਤਰ ਸਿੰਘ, ਸੂਬਾ ਪ੍ਰਧਾਨ ਬਲਦੇਵ ਸਿੰਘ ਜੀਰਾ, ਜਿਲ੍ਹਾ ਹੁਸ਼ਿਆਰਪੁਰ ਪ੍ਰਧਾਨ ਹਰਵਿੰਦਰ ਪਾਲ ਸਿੰਘ ਸੋਨੂੰ, ਜਿਲ੍ਹਾ ਕਪੂਰਥਲਾ ਪ੍ਰਧਾਨ ਹਰਜੀਤ ਸਿੰਘ ਪੱਡਾ, ਦੋਆਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਮੰਨਾ ਸਮੇਤ ਬੁਲਾਰਿਆਂ ਨੇ ਕਿਹਾ ਅੱਜ ਦੇ ਪ੍ਰਦਰਸ਼ਨ ਦੀ ਮੁੱਖ ਮੰਗ ਕੇਂਦਰ ਸਰਕਾਰ ਤੋਂ ਹੈ ਕਿ ਮਾਨਸੂਨ ਸੈਸ਼ਨ ਵਿੱਚ ਪੇਸ਼ ਹੋਣ ਜਾ ਰਹੇ ਬਿਜਲੀ ਸੋਧ ਬਿਲ 2025 ਨੂੰ ਸਦਨ ਵਿੱਚ ਪੇਸ਼ ਨਾ ਕੀਤਾ ਜਾਵੇ। ਕਿਉਂਕਿ ਪਹਿਲਾਂ ਹੀ ਬਿਜਲੀ ਦੀ ਪੈਦਾਵਾਰ ਅਤੇ ਢੋਆ ਢੁਆਈ ਪ੍ਰਾਈਵੇਟ ਹੱਥਾਂ ਵਿੱਚ ਦਿੱਤੀ ਜਾ ਚੁੱਕੀ ਹੈ ਜਿਸ ਨਾਲ ਬਿਜਲੀ ਦੇ ਰੇਟ ਅਸਮਾਨਾਂ ਨੂੰ ਛੂ ਰਹੇ ਹਨ। ਪ੍ਰਸਤਾਵਿਤ ਬਿੱਲ ਦੇ ਪਾਸ ਹੋ ਜਾਣ ਨਾਲ ਬਿਜਲੀ ਦੀ ਵੰਡ ਅਡਾਨੀਆਂ ਦੇ ਹੱਥਾਂ ਵਿੱਚ ਦੇ ਦਿੱਤੀ ਜਾਵੇਗੀ ਇਸ ਨਾਲ ਬਿਜਲੀ ਦੀਆਂ ਕੀਮਤਾਂ ਤੋਂ ਸਰਕਾਰੀ ਕੰਟਰੋਲ ਖਤਮ ਹੋ ਜਾਵੇਗਾ। ਵੱਖ-ਵੱਖ ਥਾਈਂ ਪੰਜਾਂ ਕਿਸਾਨ ਜਥੇਬੰਦੀਆਂ ਦੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿਸਾਨ ਜਥੇਬੰਦੀਆਂ ਇਸ ਲੋਕ ਵਿਰੋਧੀ ਬਿੱਲ ਵਿਰੁੱਧ ਸਮੂਹ ਜਨਤਾ ਨੂੰ ਨਾਲ ਲੈ ਕੇ ਵੱਡੀ ਲੜਾਈ ਲੜਨਗੀਆਂ। ਉਨਾਂ ਸਰਕਾਰ ਵੱਲੋਂ ਧੱਕੇ ਨਾਲ ਲਾਏ ਜਾ ਰਹੇ ਚਿੱਪ ਮੀਟਰਾਂ ਦਾ ਸਬੰਧ ਵੀ ਉਕਤ ਬਿਜਲੀ ਬਿਲ ਨਾਲ ਦੱਸਦੇ ਕਿਹਾ ਕਿ ਚਿਪਾਂ ਵਾਲੇ ਮੀਟਰ ਲੱਗਣ ਐਡਵਾਂਸ ਪੇਮੈਂਟ ਨਾਲ ਬਿਜਲੀ ਮਿਲੇਗੀ ਅਤੇ ਅਡਾਨੀ ਨੂੰ ਖੁੱਲੀ ਲੁੱਟ ਕਰਨ ਦਾ ਮੌਕਾ ਮਿਲੇਗਾ ਇਸ ਨੂੰ ਕਤਈ ਤੌਰ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਲੋਕਾਂ ਤੇ ਹੋ ਰਹੇ ਇਸ ਤਾਜ਼ਾ ਹਮਲੇ ਵਿਰੁੱਧ ਡਟ ਕੇ ਲੜਾਈ ਲੜੀ ਜਾਵੇਗੀ। ਇਸ ਤੋਂ ਇਲਾਵਾ ਪੰਜੇ ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਕਿ ਜਿਹੜੇ ਕਿਸਾਨਾਂ ਦੇ ਦਹਾਕਿਆਂ ਤੋਂ ਖੇਤੀ ਮੋਟਰਾਂ ਦੇ ਡਿਮਾਂਡ ਨੋਟਿਸ ਪੈਂਡਿੰਗ ਪਏ ਉਹਨਾਂ ਨੂੰ ਤੁਰੰਤ ਕਨੈਕਸ਼ਨ ਜਾਰੀ ਕੀਤੇ ਜਾਣ।ਮੋਟਰਾਂ ਦੇ ਲੋਡ ਵਧਾਉਣ ਦੀ ਫੀਸ ਇਸ ਵਕਤ 7600 ਪ੍ਰਤੀ ਹਾਰਸ ਪਾਵਰ ਹੈ ਇਸ ਨੂੰ ਘਟਾ ਕੇ 1000 ਰੁਪਏ ਪ੍ਰਤੀ ਹਾਰਸ ਪਾਵਰ ਕੀਤਾ ਗਿਆ ਜਾਵੇ।ਕਿਸਾਨ ਦੀ ਮੌਤ ਤੋਂ ਬਾਅਦ ਉਸ ਦੇ ਨਾਮ ਤੇ ਚੱਲ ਰਹੇ ਕਨੈਕਸ਼ਨ ਨੂੰ ਸਾਰੇ ਕਾਨੂੰਨੀ ਵਾਰਸਾਂ ਵਿੱਚ ਵੰਡਣ ਦੀ ਸਕੀਮ ਸ਼ੁਰੂ ਕੀਤੀ ਜਾਵੇ।ਉਹਨਾਂ ਦੋਸ਼ ਲਾਇਆ ਕਿ 600 ਯੂਨਿਟ ਜੋ ਆਪ ਸਰਕਾਰ ਨੇ ਫਰੀ ਦੇਣੀ ਸ਼ੁਰੂ ਕੀਤੀ ਸੀ ਉਸ ਉੱਤੇ ਵੀ ਵੱਖ ਵੱਖ ਤਰੀਕੇ ਨਾਲ ਸ਼ਰਤਾਂ ਮੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਕਿ ਕਤਈ ਤੌਰ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬੁਲਾਰਿਆਂ ਨੇ ਮੰਗ ਕੀਤੀ ਕਿ ਠੇਕੇਦਾਰੀ ਪ੍ਰਬੰਧ ਖਤਮ ਕਰਕੇ ਬਿਜਲੀ ਮਹਿਕਮੇ ਦਾ ਸਾਰਾ ਪ੍ਰਬੰਧ ਸਰਕਾਰ ਆਪਣੇ ਹੱਥ ਵਿੱਚ ਲਵੇ ਅਤੇ ਠੇਕੇ ਤੇ ਭਰਤੀ ਕੀਤੇ ਮੁਲਾਜ਼ਮਾਂ ਨੂੰ ਰੈਗੂਲਰ ਸਰਕਾਰੀ ਮੁਲਾਜ਼ਮ ਬਣਾਇਆ ਜਾਵੇ । ਵੱਖ ਵੱਖ ਥਾਵਾਂ ਉੱਤੇ ਬਿਜਲੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ ਨੇ ਇਸ ਪ੍ਰੋਗਰਾਮ ਦੀ ਹਿਮਾਇਤ ਕੀਤੀ।

ਇਸ ਤੋਂ ਇਲਾਵਾ ਇਕੱਠਾਂ ਨੇ ਮਤਾ ਪਾਇਆ ਕਿ ਲੈਂਡ ਪੂਲਿੰਗ ਦੀ ਨੀਤੀ ਰਾਹੀਂ ਕਿਸਾਨਾਂ ਦੀਆਂ ਜਮੀਨਾਂ ਖੋਹਣੀਆਂ ਬੰਦ ਕੀਤੀਆਂ ਜਾਣ। ਅਮਰੀਕਾ ਨਾਲ ਜੋ ਸਮਝੌਤੇ ਦੀ ਗੱਲਬਾਤ ਚੱਲ ਰਹੀ ਹੈ ਉਸ ਵਿੱਚੋਂ ਖੇਤੀ ਅਤੇ ਡੇਅਰੀ ਖੇਤਰ ਨੂੰ ਬਾਹਰ ਰੱਖਿਆ ਜਾਵੇ । ਲੋਕਾਂ ਦੀ ਸਿਹਤ ਲਈ ਹਾਨੀਕਾਰਕ ਜੀਨ ਤਬਦੀਲੀ ਵਾਲੀਆਂ ਅਮਰੀਕੀ ਫਸਲਾਂ ਨੂੰ ਮੁਲਕ ਵਿੱਚ ਨਹੀਂ ਆਉਣ ਦਿੱਤਾ ਜਾਵੇਗਾ।

ਅੰਤ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਚੇਅਰਮੈਨ ਅਤੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸੌਂਪੇ ਗਏ।

ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸਰਕਾਰ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਇਸ ਮੌਕੇ ਸਾਹਿਲ ਸ਼ਰਮਾ ਜਿਲ੍ਹਾ ਯੂਥ ਪ੍ਰਧਾਨ ਹੁਸ਼ਿਆਰਪੁਰ ਬੀਕੇਯੂ ਕ੍ਰਾਂਤੀਕਾਰੀ, ਸੋਨੂੰ ਅਰੋੜਾ ਭੋਗਪੁਰ, ਵਿਸ਼ਾਲ ਅਰੋੜਾ ਭੋਗਪੁਰ, ਜਸਕਰਨ ਸਿੰਘ ਭੋਗਪੁਰ, ਜਗਦੀਪ ਸਿੰਘ ਬੁੱਟਰ, ਅਮਰਜੀਤ ਸਿੰਘ ਭੋਗਪੁਰ, ਹਰਜਿੰਦਰ ਸਿੰਘ ਸਿੱਧੂ, ਅਭੀ ਟਾਂਡਾ, ਅਮਰਿੰਦਰ ਸਿੰਘ ਐਮੀ ਜਨਰਲ ਸਕੱਤਰ ਜ਼ਿਲ੍ਹਾ ਹੁਸ਼ਿਆਰਪੁਰ, ਅਸ਼ਰ ਸਿੰਘ , ਮਹਿੰਦਰ ਸਿੰਘ ਨੂਰਪੁਰ ਜੱਟਾਂ, ਬਲਵਿੰਦਰ ਸਿੰਘ, ਇਕਾਈ ਪ੍ਰਧਾਨ ਅਮਰਜੀਤ ਸਿੰਘ ਨਿਜ਼ਾਮਪੁਰ, ਗੁਰਵੇਲ ਸਿੰਘ, ਰਾਜਨ ਪੰਡਿਤ ਗੁਰਾਇਆ, ਗੁਰਬੀਰ ਸਿੰਘ ਲਖਣਾ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ, ਸੁਖਵਿੰਦਰ ਸਿੰਘ, ਦਵਿੰਦਰ ਸਿੰਘ ਚੀਮਾ, ਪ੍ਰਭਜੀਤ ਸਿੰਘ, ਮੰਗਾ ਰੋਪੜ, ਵਿੱਕੀ ਭੋਗਪੁਰ, ਬਲਵਿੰਦਰ ਸਿੰਘ ਬਿਜਲੀ ਨੰਗਲ, ਸੁਖਵਿੰਦਰ ਸਿੰਘ ਬਿਜਲੀ ਨੰਗਲ, ਮੱਲੀ ਮਡੇਰ ਬੇਟ, ਬਾਬਾ ਬੂਟਾ ਸਿੰਘ ਬਿਜਲੀ ਨੰਗਲ, ਬਾਬਾ ਹਰਪਿੰਦਰ ਸਿੰਘ, ਬੋਬੀ ਰਾਮਗੜ੍ਹ, ਜੱਸੀ ਕਰਤਾਰਪੁਰ, ਵਿਕਾਸ ਕਾਹਲਵਾਂ, ਕਾਕੂ ਕਰਤਾਰਪੁਰ, ਰਕਸ਼ਿਤ ਕਰਤਾਰਪੁਰ, ਰਿੰਕੂ ਟਾਂਡਾ, ਸਤਨਾਮ ਸਿੰਘ ਬਿਜਲੀ ਨੰਗਲ, ਮੰਗੀ ਸਿੰਘ ਖਾਲਸਾ, ਲਵ ਕੋਕਲਪੁਰ ਆਦਿ ਹਾਜਰ ਸਨ।

Leave a Reply

Your email address will not be published. Required fields are marked *