ਆਖਿਰ ਕੌਣ ਕਰ ਰਿਹਾ ਹੈ ਸ੍ਰੀ ਹਰਿਮੰਦਰ ਸਾਹਿਬ  ਨੂੰ ਧਮਕੀ ਭਰੀ ਈਮੇਲ*

*ਆਖਿਰ ਕੌਣ ਕਰ ਰਿਹਾ ਹੈ ਸ੍ਰੀ ਹਰਿਮੰਦਰ ਸਾਹਿਬ  ਨੂੰ ਧਮਕੀ ਭਰੀ ਈਮੇਲ*

ਅੰਮ੍ਰਿਤਸਰ (ਅਰਸ਼ਦੀਪ)– ਲੋਕਾਂ ਦੀ ਆਸਥਾ ਨਾਲ ਜੁੜੇ ਸ੍ਰੀ ਹਰਿਮੰਦਰ ਸਾਹਿਬ ਨੂੰ ਆਖਿਰ ਕੌਣ ਕਰ ਰਿਹਾ ਹੈ ਧਮਕੀ ਭਰੀਆਂ ਈਮੇਲ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਕੁਝ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਵਿਖੇ ਆਰ.ਡੀ.ਐਕਸ. ਨਾਲ ਬੰਮ ਧਮਾਕੇ ਕਰਨ ਸੰਬੰਧੀ ਧਮਕੀ ਭਰੀਆਂ ਈ.ਮੇਲ ਭੇਜਣ ਵਾਲੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਲੈਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀਆਂ ਈਮੇਲਾਂ ਦਾ ਸਿਲਸਿਲਾ ਅਜੇ ਵੀ ਜਾਰੀ ਹੈ ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਮੁੜ ਛੇਵੀਂ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ਨਾਲ ਸਾਰੇ ਸੂਬੇ ਵਿੱਚ ਚਿੰਤਾ ਦੀ ਲਹਿਰ ਫੈਲ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪੁਸ਼ਟੀ ਕੀਤੀ ਕਿ ਅੱਜ ਛੇਵੀਂ ਈਮੇਲ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ ਕਿਸੇ ਇਕ ਵਿਅਕਤੀ ਦੀ ਨਹੀਂ, ਸਗੋਂ ਕਿਸੇ ਵੱਡੇ ਜੱਥੇ ਜਾਂ ਗਰੁੱਪ ਦੀ ਲੱਗਦੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਵਿੱਚ ਤੇਜ਼ੀ ਨਾ ਆਈ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਰਾਬਤਾ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।ਦੱਸ ਦੇਈਏ ਕਿ ਅੱਜ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਪੁਲਸ ਨੇ ਫਰੀਦਾਬਾਦ ਤੋਂ ਇਕ ਸਾਫਟਵੇਅਰ ਇੰਜੀਨੀਅਰ ਸ਼ੁਭਮ ਦੂਬੇ ਨੂੰ ਹਿਰਾਸਤ ‘ਚ ਲੈਣ ਦਾ ਦਾਅਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਧਮਾਕੇ ਸੰਬੰਧੀ 14 ਤੋਂ 16 ਜੁਲਾਈ ਦੌਰਾਨ ਪੰਜ ਧਮਕੀ ਭਰੀਆਂ ਈ-ਮੇਲ ਪ੍ਰਾਪਤ ਹੋਈਆਂ ਸਨ ਤੇ ਇਕ ਦਿਨ ਦੇ ਵਕਫ਼ੇ ਬਾਅਦ ਅੱਜ ਮੁੜ ਇਕ ਅਜਿਹੀ ਈ-ਮੇਲ ਪ੍ਰਾਪਤ ਹੋਈ ਹੈ।

Leave a Reply

Your email address will not be published. Required fields are marked *