ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਬਣਾਇਆ ਗਿਆ ਕਾਨੂੰਨ ਸ਼ਲਾਘਾਯੋਗ ਕਦਮ : ਮਾਸਟਰ ਕੁਲਵਿੰਦਰ ਸਿੰਘ ਜੰਡਾ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਬਣਾਇਆ ਗਿਆ ਕਾਨੂੰਨ ਸ਼ਲਾਘਾਯੋਗ ਕਦਮ : ਮਾਸਟਰ ਕੁਲਵਿੰਦਰ ਸਿੰਘ ਜੰਡਾ 

ਹੁਸ਼ਿਆਰਪੁਰ 29 ਜੁਲਾਈ ( ਤਰਸੇਮ ਦੀਵਾਨਾ ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਬਣਾਏ ਕਾਨੂੰਨ ‘ਚ ਸੋਧ ਕਰਕੇ ਸਖ਼ਤ ਕਾਨੂੰਨ ਬਣਾਉਣ ਲਈ ਜੋ ਪੰਜਾਬ ਸਰਕਾਰ ਵਲੋਂ ਮਤਾ ਪਾਕੇ ਲਿਆਂਦਾ ਗਿਆ ਹੈ, ਇਹ ਸ਼ਲਾਘਾਯੋਗ ਕਦਮ ਤੇ ਇਤਿਹਾਸਕ ਫੈਸਲਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ “ਸਭਿਆਚਾਰਕ ਸੰਭਾਲ ਸੁਸਾਇਟੀ” ਦੇ ਪ੍ਰਧਾਨ ਮਾਸਟਰ ਕੁਲਵਿੰਦਰ ਸਿੰਘ ਜੰਡਾ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ । ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੀ ਲੋੜ ਵੀ ਹੈ ਤੇ ਕਈ ਦਹਾਕਿਆਂ ਤੋਂ ਮੰਗ ਵੀ ਸੀ। ਇਸ ਕਾਨੂੰਨ ਦੇ ਨਾ ਹੋਣ ਕਰਕੇ ਦੇਸ਼ ਵਿਰੋਧੀ ਤਾਕਤਾਂ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹਮੇਸ਼ਾ ਲਾਂਬੂ ਲਾਉਣ ਵਿੱਚ ਕਾਮਯਾਬ ਹੋਈਆਂ ਹਨ । ਉਹਨਾਂ ਕਿਹਾ ਕਿ ਮਾਨ ਸਰਕਾਰ ਦੇ ਕਾਰਜਕਾਲ ਦਾ ਜਿੱਥੇ ਇਹ ਵੱਡਾ ਇਤਿਹਾਸਕ ਫ਼ੈਸਲਾ ਹੋਵੇਗਾ, ਉਥੇ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸੇਵਾ ਸੰਭਾਲ, ਪ੍ਰਚਾਰ, ਪ੍ਰਸਾਰ, ਅਮਨ-ਸ਼ਾਂਤੀ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਸਾਂਝੀਵਾਲਤਾ ਦੇ ਮੁਜੱਸਮੇ ਭਾਈਚਾਰਕ ਸਾਂਝ ਰੱਖਣ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਹੋ ਰਹੇ ਹਮਲਿਆਂ ਨੂੰ ਰੋਕਣ ਤੇ ਅਮਨ-ਸ਼ਾਂਤੀ ਨੂੰ ਲਾਂਬੂ ਲਾਉਣ ਵਾਲੀਆਂ ਤਾਕਤਾਂ ਅਤੇ ਸ਼ਰਾਰਤੀ ਅਨਸਰਾਂ ਦੇ ਖਿਲਾਫ਼ ਇੱਕ ਵੱਡਾ ਮੀਲ ਪੱਥਰ ਸਾਬਤ ਹੋਵੇਗਾ।

 

Leave a Reply

Your email address will not be published. Required fields are marked *