ਦਿੱਲੀ ਦੇ ਦੁਵਾਰਕਾ ਪਬਲਿਕ ਸਕੂਲ ਨੂੰ ਮਿਲੀ ਬੰਬ ਨਾਲ ਉਡਾਣ ਦੀ ਧਮਕੀ, ਦਹਿਸ਼ਤ ਦਾ ਮਾਹੌਲ

ਨਵੀਂ ਦਿੱਲੀ: 18 ਅਗਸਤ (ਬਿਊਰੋ) ਦਿੱਲੀ ਦੇ ਦਵਾਰਕਾ ਵਿੱਚ ਸਥਿਤ ਦਿੱਲੀ ਪਬਲਿਕ ਸਕੂਲ (ਡੀਪੀਐਸ) ਨੂੰ ਸੋਮਵਾਰ ਨੂੰ ਬੰਬ ਦੀ ਧਮਕੀ ਮਿਲੀ, ਜਿਸ ਤੋਂ ਬਾਅਦ ਸਾਵਧਾਨੀ ਵਜੋਂ ਸਕੂਲ ਦੇ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਇੱਕ ਅਧਿਕਾਰੀ ਨੇ ਦੱਸਿਆ ਕਿ ਸਕੂਲ ਵਿੱਚ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ, ਦਿੱਲੀ ਪੁਲਿਸ, ਬੰਬ ਸਕੁਐਡ ਅਤੇ ਡੌਗ ਸਕੁਐਡ ਦੀਆਂ ਕਈ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।
