ਗੁਰਤਰਨ ਸਿੰਘ ਦੀ ਜਿੱਤ ਨੇ ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੱਗਰਾਂ ਦੀ ਕਰਵਾਈ ਬੱਲੇ ਬੱਲੇ : ਡਾ. ਅਸ਼ੀਸ਼ ਸਰੀਨ

ਗੁਰਤਰਨ ਸਿੰਘ ਦੀ ਜਿੱਤ ਨੇ ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੱਗਰਾਂ ਦੀ ਕਰਵਾਈ ਬੱਲੇ ਬੱਲੇ : ਡਾ. ਅਸ਼ੀਸ਼ ਸਰੀਨ
ਦਸੂਹਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਵਿੱਚ ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਗੁਰਤਰਨ ਸਿੰਘ ਨੇ ਮਾਰੀ ਬਾਜੀ  !
ਹੁਸ਼ਿਆਰਪੁਰ / ਦਸੂਹਾ 22 ਅਗਸਤ ( ਤਰਸੇਮ ਦੀਵਾਨਾ ) ਪੰਚਾਇਤ ਸੰਮਤੀ ਭਵਨ ਦਸੂਹਾ  ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਕੁਸ਼ਤੀ ਖੇਡ ਮੁਕਾਬਲਿਆਂ ਵਿੱਚ ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੱਗਰਾਂ, ਹੁਸ਼ਿਆਰਪੁਰ ਦੇ ਗਿਆਰਵੀਂ ਜਮਾਤ (ਆਰਟਸ ਗਰੁੱਪ)  ਦੇ ਵਿਦਿਆਰਥੀ ਗੁਰਤਰਨ ਸਿੰਘ ਪੁੱਤਰ ਤਰਸੇਮ ਸਿੰਘ, ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 61 ਕਿਲੋਗ੍ਰਾਮ ਭਾਰ ਵਰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਜਿੱਤ ਨਾਲ ਉਸ ਨੇ ਨਾ ਸਿਰਫ ਆਪਣੇ ਸਕੂਲ ਦਾ ਮਾਣ ਵਧਾਇਆ ਬਲਕਿ ਮਾਪਿਆਂ ਅਤੇ ਪੂਰੇ ਇਲਾਕੇ ਦਾ ਨਾਂ ਵੀ ਉੱਚਾ ਕੀਤਾ।
ਇਸ ਮੌਕੇ ਸਕੂਲ ਦੇ ਐੱਮ.ਡੀ. ਡਾ. ਅਸ਼ੀਸ਼ ਸਰੀਨ ਨੇ ਜੇਤੂ ਵਿਦਿਆਰਥੀ ਨੂੰ ਫੁੱਲਾਂ ਦੀ ਮਾਲਾ ਪਾਈ ਅਤੇ ਨਕਦ ਇਨਾਮ ਦੇ ਕੇ ਉਸਦੀ ਹੌਸਲਾ ਅਫਜ਼ਾਈ ਕੀਤੀ। ਡਾ. ਸਰੀਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਗੁਰਤਰਨ ਸਿੰਘ ਦੀ ਇਹ ਜਿੱਤ ਸਕੂਲ ਲਈ ਮਾਣ ਦੀ ਗੱਲ ਹੈ। ਉਨ੍ਹਾਂ ਨੇ ਵਿਦਿਆਰਥੀ ਨੂੰ ਰਾਜ ਪੱਧਰੀ ਮੁਕਾਬਲਿਆਂ ਵਿੱਚ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਗੋਪਾਲ ਕ੍ਰਿਸ਼ਨ ਅਰੋੜਾ ਅਤੇ ਕੋਆਰਡੀਨੇਟਰ ਅਸ਼ੋਕ ਕੁਮਾਰ ਨੇ ਵੀ ਗੁਰਤਰਨ ਸਿੰਘ ਨੂੰ ਵਧਾਈ ਦਿੱਤੀ ਅਤੇ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਫੋਟੋ ਅਜਮੇਰ ਦੀਵਾਨਾ

Leave a Reply

Your email address will not be published. Required fields are marked *