ਪੰਜਾਬ ਵਿੱਚ ਹੜਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ 3 ਸਤੰਬਰ ਤੱਕ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ

ਚੰਡੀਗੜ੍ਹ:(ਰੋਜਾਨਾ ਰਿਪੋਰਟਰ) ਹਿਮਾਚਲ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਕਈ ਜਗ੍ਹਾ ਤੇ ਬੱਦਲ ਵੀ ਫਟਣ ਦੀਆਂ ਸੂਚਨਾਵਾਂ ਮਿਲੀਆਂ ਹਨ ਜਿਨਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਪੰਜਾਬ ਵਿੱਚ ਹੜ ਵਰਗੇ ਹਾਲਾਤ ਪੈਦਾ ਹੋ ਗਏ ਹਨ । ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਪਾਣੀ ਨੇ ਤਬਾਹੀ ਮਚਾਈ ਹੋਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਦਿੰਦਿਆਂ ਟਵੀਟ ਕੀਤਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲਾਂ ਵਿੱਚ ਤਿੰਨ ਸਤੰਬਰ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਇਹ ਸਕੂਲ ਪਹਿਲਾਂ 31ਅਗਸਤ ਤੱਕ ਬੰਦ ਕੀਤੇ ਸਨ ਪਰ ਹੁਣ ਇਸ ਨੂੰ ਵਧਾ ਕੇ 3 ਸਤੰਬਰ ਤੱਕ ਕਰ ਦਿੱਤਾ ਗਿਆ ਅਤੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।
