ਇੰਤਜ਼ਾਮੀਆ ਜਾਮਾ ਮਸਜਿਦ ਈਦਗਾਹ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰੈੱਡ ਕਰਾਸ ਸੁਸਾਇਟੀ ਨੂੰ ਰਾਹਤ ਸਮੱਗਰੀ ਭੇਂਟ ਕੀਤੀ ਗਈ  

ਇੰਤਜ਼ਾਮੀਆ ਜਾਮਾ ਮਸਜਿਦ ਈਦਗਾਹ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰੈੱਡ ਕਰਾਸ ਸੁਸਾਇਟੀ ਨੂੰ ਰਾਹਤ ਸਮੱਗਰੀ ਭੇਂਟ ਕੀਤੀ ਗਈ

ਹੁਸ਼ਿਆਰਪੁਰ 4 ਸਤੰਬਰ ( ਤਰਸੇਮ ਦੀਵਾਨਾ ) ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ, ਇੰਤਜ਼ਾਮੀਆ ਜਾਮਾ ਮਸਜਿਦ ਈਦਗਾਹ ਕਮੇਟੀ ਵੱਲੋਂ ਰੈੱਡ ਕਰਾਸ ਸੁਸਾਇਟੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਕੱਤਰ ਮੰਗੇਸ਼ ਸੂਦ ਅਤੇ ਆਲ ਇੰਡੀਆ ਰੈੱਡ ਕਰਾਸ ਸੁਸਾਇਟੀ ਦੇ ਸਾਬਕਾ ਚੇਅਰਮੈਨ ਅਵਿਨਾਸ਼ ਰਾਏ ਖੰਨਾ ਦੀ ਮੌਜੂਦਗੀ ਵਿੱਚ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਨੂੰ ਰਾਸ਼ਨ, ਤਰਪਾਲ, ਪਾਣੀ ਆਦਿ ਦੀ ਰਾਹਤ ਸਮੱਗਰੀ ਭੇਂਟ ਕੀਤੀ ਗਈ। ਇਸ ਮੌਕੇ `ਤੇ ਇੰਤਜ਼ਾਮੀਆ ਕਮੇਟੀ ਦੇ ਪ੍ਰਧਾਨ ਖੁਰਸ਼ੀਦ ਅਹਿਮਦ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਰਾਸ਼ਨ, ਤਰਪਾਲ ਅਤੇ ਪੀਣ ਵਾਲਾ ਪਾਣੀ ਉਪਲਬਧ ਕਰਵਾਇਆ ਗਿਆ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਰਪ੍ਰਸਤ ਡਾ. ਐਮ. ਜਮੀਲ ਬਾਲੀ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਕਈ ਪਰਿਵਾਰਾਂ ਦੇ ਘਰਾਂ ਅਤੇ ਜ਼ਰੂਰੀ ਵਸਤੂਆਂ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਕਿਸੇ ਵੀ ਜ਼ਰੂਰਤਮੰਦ ਨੂੰ ਬੇਸਹਾਰਾ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਔਖੇ ਸਮੇਂ ਵਿੱਚ ਸਾਰਿਆਂ ਨੂੰ ਮਿਲ ਕੇ ਹੜ੍ਹ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ, ਇਹ ਸਮਾਂ ਇੱਕ-ਦੂਜੇ ਦਾ ਸਹਾਰਾ ਬਣਨ ਦਾ ਹੈ। ਇਸ ਮੌਕੇ `ਤੇ ਗੁਲਾਮ ਹੁਸੈਨ, ਰਿਆਜ਼ ਅੰਸਾਰੀ, ਚਾਂਦ ਮੁਹੰਮਦ, ਸਲੀਮ, ਜੁਨੈਦ ਮਲਿਕ, ਪ੍ਰਿੰਸ, ਹਸਨ, ਸਾਦਿਕ ਆਦਿ ਵੀ ਮੌਜੂਦ ਸਨ।

ਫੋਟੋ ਅਜਮੇਰ ਦੀਵਾ

ਨਾ

Leave a Reply

Your email address will not be published. Required fields are marked *