ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਸ਼ਿਆਂ ਖਿਲਾਫ਼ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਜਾ ਰਹੀ ਕਾਰਵਾਈ ਦਾ ਲਿਆ ਜਾਇਜ਼ਾ

ਜਲੰਧਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਦੀ ਮੀਟਿੰਗ ਦੌਰਾਨ ਨਸ਼ਿਆਂ ਖਿਲਾਫ਼ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲਿਆ।ਡਾ. ਅਗਰਵਾਲ ਨੇ ਨਸ਼ਿਆਂ ਖਿਲਾਫ਼ ਵਿਆਪਕ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਠੋਸ ਉਪਰਾਲਿਆਂ ਵਿੱਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਵਿੱਦਿਅਕ ਸੰਸਥਾਵਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ। ਡਾ. ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ। ਉਨ੍ਹਾਂ ਨਸ਼ੇ ਦੇ ਆਦੀ ਵਿਅਕਤੀਆਂ ਦੇ ਇਲਾਜ, ਢੁੱਕਵੀਂ ਕਾਊਂਸਲਿੰਗ, ਰੋਜ਼ਗਾਰ ਮੁਖੀ ਸਿਖ਼ਲਾਈ ਸਮੇਤ ਹੋਰ ਉਪਰਾਲਿਆਂ ’ਤੇ ਜ਼ੋਰ ਦਿੱਤਾ ਤਾਂ ਜੋ ਉਹ ਮੁੜ ਨਸ਼ੇ ਵੱਲ ਨਾ ਪਰਤਣ।

ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ ਨਸ਼ਿਆਂ ਸਬੰਧੀ ਜਾਣਕਾਰੀ ਵਟਸਐਪ ਨੰਬਰ 9779-100-200 ’ਤੇ ਸਾਂਝੀ ਕਰ ਸਕਦੇ ਹਨ।
