*ਵਿਧਾਇਕ ਸਿੱਧੂ ਵੱਲੋਂ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ*

ਲੁਧਿਆਣਾ, 24 ਸਤੰਬਰ (parwesh garg) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 42 ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਕੌਂਸਲਰ ਜਗਮੀਤ ਸਿੰਘ ਨੋਨੀ, ਕੌਂਸਲਰ ਮਨੀ ਭਗਤ ਅਤੇ ਸੁਖਵਿੰਦਰ ਸਿੰਘ ਗਿੱਲ ਤੋ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਹਲਕਾ ਆਤਮ ਨਗਰ ਅਧੀਨ ਗਿੱਲ ਰੋਡ ਵਿਖੇ ਏ.ਟੀ.ਆਈ. ਤੋਂ ਇੱਟਾਂ ਵਾਲੇ ਚੌਂਕ ਤੱਕ ਆਰ.ਐਮ.ਸੀ. ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਜਿਸ ‘ਤੇ ਕਰੀਬ 96 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਕਰੀਬ 89 ਲੱਖ ਰੁਪਏ ਦੀ ਲਾਗਤ ਨਾਲ, ਇੱਟਾਂ ਵਾਲੇ ਚੌਂਕ ਤੋਂ ਬੇਦੀ ਚੌਂਕ ਤੱਕ ਦੀ ਸੜਕ ਦਾ ਵੀ ਨਿਰਮਾਣ ਕਰਵਾਇਆ ਜਾ ਰਿਹਾ ਹੈ।
ਵਿਧਾਇਕ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਭਾਰੀ ਬਰਸਾਤ ਕਾਰਨ ਸੜਕਾਂ ਨੁਕਸਾਨੀਆਂ ਗਈਆਂ ਹਨ ਤੇ ਸੜਕਾਂ ‘ਤੇ ਪਏ ਵੱਡੇ ਟੋਇਆਂ ਕਾਰਨ ਅਕਸਰ ਹਾਦਸੇ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਵਿਧਾਇਕ ਸਿੱਧੂ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਹੋਵੇਗੀ ਅਤੇ ਇਲਾਕਾ ਨਿਵਾਸੀਆਂ ਨੂੰ ਰਾਹਤ ਮਿਲੇਗੀ।
ਵਿਧਾਨ ਸਭਾ ਹਲਕਾ ਆਤਮ ਨਗਰ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿਧਾਇਕ ਸਿੱਧੂ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ ‘ਤੇ ਕਰਵਾਇਆ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਲਕੇ ਵਿੱਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਅਜੀਤ ਸਿੰਘ ਬੱਬੀ, ਅਵਤਾਰ ਸਿੰਘ ਕੰਡਾ, ਰਾਜੇਸ਼ ਸੋਨੀ, ਡਾ.ਰਮਨ ਅਰੋੜਾ, ਬਲਵਿੰਦਰ ਸਿੰਘ ਹਾਂਡਾ, ਦਲਜੀਤ ਸਿੰਘ ਏ ਡੀ, ਲੱਕੀ ਸੋਹਲ, ਵਿਨੋਦ ਸ਼ਰਮਾ, ਜਸਵੀਰ ਸਿੰਘ ਕਲਸੀ, ਘੁੱਗੀ ਜੀ, ਸੁਰਿੰਦਰ ਸਿੰਘ, ਬਲਵੀਰ ਸਿੰਘ, ਸ਼ੀਲਾ ਕਰਿਆਨਾ ਸਟੋਰ ਵਾਲੇ, ਹਰਦੇਵ ਸਿੰਘ, ਰਾਕੇਸ਼ ਕੁਮਾਰ ਬਾਵਾ, ਜਗਦੀਸ਼ ਸਿੰਘ, ਸਤਨਾਮ ਸਿੰਘ ਗਰੇਵਾਲ ਵੀ ਮੌਜੂਦ ਸਨ।
—–
