ਜਲੰਧਰ ਸ਼ੇਖੇ ਪਿੰਡ ਵਿਖੇ ਬਣ ਰਹੇ ਮਾਡਲ ਮੁੜ ਵਸੇਬਾ ਕੇਂਦਰ ਦਾ ਕੰਮ ਹੋਇਆ ਮੁਕੰਮਲ

ਜਲੰਧਰ ਸ਼ੇਖੇ ਪਿੰਡ ਵਿਖੇ ਬਣ ਰਹੇ ਮਾਡਲ ਮੁੜ ਵਸੇਬਾ ਕੇਂਦਰ ਦਾ ਕੰਮ ਹੋਇਆ ਮੁਕੰਮਲ

ਜਲੰਧਰ : (ਸੁਨੀਲ ਕੁਮਾਰ) ਜਲੰਧਰ ਦੇ ਸ਼ੇਖੇ ਪਿੰਡ ਵਿਖੇ ਬਣ ਰਹੇ ਮਾਡਲ ਮੁੜ ਵਸੇਬਾ ਕੇਂਦਰ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਜਲਦ ਹੀ ਇਸਦਾ ਉਦਘਟਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਮੁੜ ਵਸੇਬਾ ਕੇਂਦਰ ਦਾ ਜਾਇਜ਼ਾ ਲੈਣ ਦੌਰਾਨ ਦਿੱਤੀ।ਡਾ. ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿੰਡ ਸ਼ੇਖੇ ਵਿਖੇ ਅਤਿ-ਆਧੁਨਿਕ ਮੁੜ ਵਸੇਬਾ ਕੇਂਦਰ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸੰਨ ਫਾਉਂਡੇਸ਼ਨ ਦੇ ਸਹਿਯੋਗ ਨਾਲ ਇਥੇ ਜਿੰਮ ਅਤੇ ਲਾਇਬ੍ਰੇਰੀ ਦੀ ਸਹੂਲਤ ਤੋਂ ਇਲਾਵਾ ਕੁਕਿੰਗ ਕਲਾਸਾਂ, ਫੁੱਟਬਾਲ ਬਣਾਉਣ ਦੀ ਟ੍ਰੇਨਿੰਗ, ਕ੍ਰਿਕਟ ਬਾਲ ਬਣਾਉਣ ਦੀ ਟ੍ਰੇਨਿੰਗ, ਗਾਰਡਨਿੰਗ, ਮੋਬਾਈਲ ਰਿਪੇਅਰ ਅਤੇ ਇਲੈਕਟਰਿਕ ਰਿਪੇਅਰ ਦੇ ਕੋਰਸ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ।ਡਾ. ਅਗਰਵਾਲ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਨ੍ਹਾਂ ਸਹੂਲਤਾਂ ਦਾ ਉਦੇਸ਼ ਨਸ਼ੇ ਦੇ ਆਦੀ ਵਿਅਕਤੀਆਂ ਦਾ ਮੁੜ ਵਸੇਬਾ ਕਰਕੇ ਉਨ੍ਹਾਂ ਦੇ ਜੀਵਨ ਵਿੱਚ ਬਦਲਾਅ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਪੰਜਾਬ ਸਰਕਾਰ ਵਲੋਂ ਸ਼ੁਰੂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਇੱਕ ਹੋਰ ਮਹੱਤਵਪੂਰਣ ਮੀਲ ਪੱਥਰ ਸਾਬਤ ਹੋਵੇਗਾ।

Leave a Reply

Your email address will not be published. Required fields are marked *