ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਕੋਰ ਟੀਮਾਂ ਗਠਿਤ*

*ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਕੋਰ ਟੀਮਾਂ ਗਠਿਤ*

*- ਸਕੱਤਰ ਡੀ.ਐਲ.ਐਸ.ਏ. ਵੱਲੋਂ ਸਬ-ਡਵੀਜ਼ਨ ਖੰਨਾ ਤੇ ਸਮਰਾਲਾ ਦਾ ਦੌਰਾ, ਕੋਰ ਯੁਨਿਟ ਵੱਲੋ ਕੀਤੇ ਜਾ ਰਹੇ ਕਾਰਜ਼ਾਂ ਦੀ ਕੀਤੀ ਸਮੀਖਿਆ*

*- ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਵੀ ਯਕੀਨੀ ਬਣਾਇਆ ਜਾਵੇਗਾ – ਸੁਮਿਤ ਸੱਭਰਵਾਲ*

ਲੁਧਿਆਣਾ, 26 ਸਤੰਬਰ (ਪ੍ਰਵੇਸ਼ ਗਰਗ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋਂ ਚਲਾਈ ਗਈ ਮੁਹਿੰਮ ”ਪਲਸਾ ਹੋਲਡਿੰਗ ਹੈਂਡਜ਼” ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਕੋਰ ਟੀਮਾਂ ਦਾ ਗਠਨ ਕੀਤਾ ਗਿਆ।

 

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ.) ਲੁਧਿਆਣਾ ਸੁਮਿਤ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾਂ ਵੱਲੋ ਜਿਲ੍ਹਾ ਲੁਧਿਆਣਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਹੋਏ ਨੁਕਸਾਨ ਦਾ ਜਾਇਜਾ ਲੈਣ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਕੋਰ ਯੂਨਿਟਾਂ ਦਾ ਗਠਨ ਕੀਤਾ ਗਿਆ।

 

ਉਨ੍ਹਾਂ ਦੱਸਿਆ ਕਿ ਕੋਰ ਗਰੁੱਪ ਮੈਂਬਰਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਗੁਰਦੁਆਰਾ ਸਾਹਿਬ ਵਿਖੇ ਮੋਬਾਇਲ ਹੈੱਲਪ ਡੈਸਕ ਲਗਾਏ ਗਏ ਅਤੇ ਲੋਕਾਂ ਨੂੰ ਰਾਹਤ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ ਤਾਂ ਜੋ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਨੂੰ ਸਮੇਂ ਸਿਰ ਮੁਆਵਜ਼ਾ ਦੁਆਇਆ ਜਾ ਸਕੇ।

 

ਇਸ ਤੋਂ ਇਲਾਵਾ ਮੁਹਿੰਮ ਤਹਿਤ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਸੁਮਿਤ ਸੱਭਰਵਾਲ ਵੱਲੋ ਸਬ ਡਵੀਜ਼ਨ ਖੰਨਾ ਅਤੇ ਸਮਰਾਲਾ ਦਾ ਦੋਰਾ ਕੀਤਾ ਗਿਆ ਅਤੇ ਕੋਰ ਯੁਨਿਟ ਮੈਂਬਰਾਂ ਵੱਲੋ ਕੀਤੇ ਜਾ ਰਹੇ ਕੰਮ ਦਾ ਜਾਇਜਾ ਲਿਆ।

 

—–

Leave a Reply

Your email address will not be published. Required fields are marked *