ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 4 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮਕਾਨਾਂ ਲਈ 51-51 ਹਜ਼ਾਰ ਰੁਪਏ ਦੇ ਚੈੱਕ ਸੌਂਪੇ

ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 4 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮਕਾਨਾਂ ਲਈ 51-51 ਹਜ਼ਾਰ ਰੁਪਏ ਦੇ ਚੈੱਕ ਸੌਂਪੇ

ਜਲੰਧਰ :(ਸੁਨੀਲ ਕੁਮਾਰ)ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਬ-ਡਵੀਜ਼ਨ ਸ਼ਾਹਕੋਟ ਦੇ ਪਿੰਡ ਮੰਡਾਲਾ ਛੰਨਾ ਵਿਖੇ 4 ਪ੍ਰਭਾਵਿਤ ਪਰਿਵਾਰਾਂ ਨੂੰ ਮਕਾਨਾਂ ਦੇ ਹੋਏ ਨੁਕਸਾਨ ਲਈ 51-51 ਹਜ਼ਾਰ ਰੁਪਏ ਦੀ ਰਾਹਤ ਰਾਸ਼ੀ ਦੇ ਚੈੱਕ ਸੌਂਪੇ ਗਏ।

ਇਸ ਦੌਰਾਨ ਰਾਜ ਸਭਾ ਮੈਂਬਰ ਅਤੇ ਡਿਪਟੀ ਕਮਿਸ਼ਨਰ ਨੇ ਪਿੰਡ ਮੰਡਾਲਾ ਛੰਨਾ ਵਿਖੇ ਬੰਨ੍ਹ ਦੀ ਮਜ਼ਬੂਤੀਕਰਨ ਲਈ ਚੱਲ ਰਹੇ ਕੰਮ ਦਾ ਜਾਇਜ਼ਾ ਵੀ ਲਿਆ।

ਸੰਤ ਸੀਚੇਵਾਲ ਅਤੇ ਡਾ. ਅਗਰਵਾਲ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਟੈਂਟ, ਤਰਪਾਲਾਂ, ਰਾਸ਼ਨ, ਮੈਡੀਕਲ ਕਿੱਟਾਂ, ਕੰਬਲ ਸਮੇਤ ਹੋਰ ਜ਼ਰੂਰਤ ਦੀਆਂ ਵਸਤਾਂ ਦੀ ਵੰਡ ਵੀ ਕੀਤੀ ਗਈ।

Leave a Reply

Your email address will not be published. Required fields are marked *